ਜਲੰਧਰ (ਚੋਪੜਾ)- ਪੰਜਾਬ ਵਿਚ ਹੜ੍ਹਾਂ ਵਿਚਾਲੇ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਨ੍ਹਾਂ ਔਖੇ ਸਮੇਂ ਦੌਰਾਨ ਜ਼ਿਲ੍ਹੇ ਵਿਚ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਕਰਨ ਅਤੇ ਵੱਧ ਕੀਮਤਾਂ ਵਸੂਲਣ ਵਾਲੇ ਦੁਕਾਨਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਜਮ੍ਹਾਖੋਰੀ ਅਤੇ ਮੁਨਾਫ਼ਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਹੜ੍ਹ ਵਿਚਾਲੇ ਮੌਸਮ ਵਿਭਾਗ ਦੀ 13 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਪੰਜਾਬੀਓ ਸਾਵਧਾਨ, ਪਵੇਗਾ ਭਾਰੀ ਮੀਂਹ
ਡਾ. ਅਗਰਵਾਲ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਦੁਕਾਨਦਾਰ ਹੜ੍ਹਾਂ ਦਾ ਹਵਾਲਾ ਦਿੰਦੇ ਹੋਏ ਕਰਿਆਨੇ, ਸਬਜ਼ੀਆਂ, ਫਲ ਅਤੇ ਹੋਰ ਜ਼ਰੂਰੀ ਵਸਤੂਆਂ ਮਹਿੰਗੇ ਭਾਅ ’ਤੇ ਵੇਚ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਅਜਿਹੇ ਲੁਟੇਰਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗਾ। ਡੀ. ਸੀ. ਨੇ ਕਿਹਾ ਕਿ ਇਹ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਕਿ ਜ਼ਰੂਰੀ ਵਸਤੂਆਂ ਆਮ ਲੋਕਾਂ ਨੂੰ ਸਮੇਂ ਸਿਰ ਵਾਜਬ ਦਰਾਂ ’ਤੇ ਉਪਲੱਬਧ ਕਰਵਾਈਆਂ ਜਾਣ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਇਹ ਸੇਵਾ ਕੀਤੀ ਗਈ ਸ਼ੁਰੂ, ਜਲਦੀ ਕਰੋ ਅਪਲਾਈ
ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਸਮੇਂ ਵਿਚ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ ਅਤੇ ਜਨਤਾ ਦਾ ਸ਼ੋਸ਼ਣ ਕਰਨ ਦੀ ਬਜਾਏ ਸਸਤੇ ਅਤੇ ਸਹੀ ਦਰਾਂ 'ਤੇ ਸਾਮਾਨ ਮੁਹੱਈਆ ਕਰਵਾਉਣ। ਡਾ. ਅਗਰਵਾਲ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਬਾਜ਼ਾਰਾਂ 'ਤੇ ਸਖ਼ਤ ਨਜ਼ਰ ਰੱਖਣ ਅਤੇ ਜਮ੍ਹਾਂਖੋਰੀ ਅਤੇ ਕੀਮਤਾਂ ਵਿੱਚ ਬੇਲੋੜੇ ਵਾਧੇ ਨੂੰ ਰੋਕਣ ਲਈ ਨਿਯਮਤ ਨਿਰੀਖਣ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਸਿੱਧੇ ਪ੍ਰਸ਼ਾਸਨ ਤੱਕ ਪਹੁੰਚਾਉਣ।
ਇਹ ਵੀ ਪੜ੍ਹੋ: ਜਲੰਧਰ 'ਚ ਹੜ੍ਹ ਨਾਲ ਵਿਗੜ ਸਕਦੇ ਨੇ ਹਾਲਾਤ! ਹੋ ਗਈ ਅਨਾਊਂਸਮੈਂਟ, ਘਰਾਂ ਨੂੰ ਖਾਲੀ ਕਰਨ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲਗਾਤਾਰ ਹੋ ਰਹੀ ਬਾਰਿਸ਼ ਵਿਚਾਲੇ ਸੜਕ 'ਤੇ ਪਲਟਿਆ ਟਰੱਕ, ਆਵਾਜਾਈ ਪ੍ਰਭਾਵਿਤ
NEXT STORY