ਨਵਾਂਸ਼ਹਿਰ (ਤ੍ਰਿਪਾਠੀ)- ਬੁਨਿਆਦੀ ਢਾਂਚੇ ਅਤੇ ਜਨਤਕ ਸੁਰੱਖਿਆ ਦੀ ਰਾਖੀ ਲਈ ਇਕ ਵੱਡਾ ਪ੍ਰਸ਼ਾਸਨਿਕ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਅੰਦਰ ਸਾਰੇ ਓਵਰਲੋਡਿਡ ਵਾਹਨਾਂ ’ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਸਰਕਾਰੀ ਦਫ਼ਤਰੀ ਹੁਕਮ ਅਨੁਸਾਰ ਇਹ ਪਾਬੰਦੀਆਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਤੇ ਮੋਟਰ ਵਹੀਕਲ ਐਕਟ, 1988 ਤਹਿਤ ਲਗਾਈਆਂ ਗਈਆਂ ਹਨ। ਸੜਕਾਂ ਦੀ ਤਿਆਰ ਕੀਤੀ ਭਾਰ ਢੋਣ ਦੀ ਸਮਰੱਥਾ ਜਾਂ ਨਿਰਧਾਰਤ ਸੀਮਾ ਤੋਂ ਵੱਧ ਭਾਰ ਵਾਲੇ ਕਿਸੇ ਵੀ ਵਾਹਨ ਨੂੰ ਜ਼ਿਲੇ ਵਿਚ ਚੱਲਣ ਦੀ ਇਜਾਜ਼ਤ ਨਹੀਂ ਹੋਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ ਵਰਗਾ ਹਾਦਸਾ
ਐੱਸ. ਐੱਸ. ਪੀ. ਅਤੇ ਆਰ. ਟੀ. ਏ, ਐੱਸ. ਬੀ. ਐੱਸ. ਨਗਰ ਨੂੰ ਚਲਾਨ ਕੱਟਣ, ਵਾਹਨ ਜ਼ਬਤ ਕਰਨ ਅਤੇ ਮੁਕੱਦਮਾ ਚਲਾਉਣ ਰਾਹੀਂ ਇਸ ਹੁਕਮ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੁਲਸ ਨਾਕੇ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਡਰੇਨੇਜ਼-ਕਮ-ਮਾਈਨਿੰਗ ਐਂਡ ਜੀਓਲੋਜੀ ਡਿਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਨੂੰ ਹੁਕਮ ਦਿੱਤਾ ਗਿਆ ਹੈ ਕਿ ਸਤਲੁਜ ਦਰਿਆ ਦੇ ਅਹਿਮ ਧੁੱਸੀ ਬੰਨ੍ਹ ’ਤੇ ਮਨਜ਼ੂਰ ਸੀਮਾ ਤੋਂ ਵੱਧ ਭਾਰ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ। ਵਿਭਾਗ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਬੰਨ੍ਹ ਦੇ ਸਾਰੇ ਕਮਜ਼ੋਰ ਪੁਆਇੰਟਾਂ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕਣ ਲਈ ਵੀ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪ ਨੁਕਸਾਨੇ
NEXT STORY