ਜਲੰਧਰ (ਚੋਪੜਾ)-ਪੰਜਾਬ ਵਿਚ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਅਤੇ ਹੜ੍ਹ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਗੁਰਦਾਸਪੁਰ ਦਾ ਐਡੀਸ਼ਨਲ ਕਾਰਜਭਾਰ ਸੰਭਾਲ ਰਹੇ ਡਾ. ਅਗਰਵਾਲ ਨੇ ਦੋਵਾਂ ਜ਼ਿਲ੍ਹਿਆਂ ਵਿਚ ਰਾਹਤ ਅਤੇ ਰੋਕਥਾਮ ਉਪਾਵਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ: ਮਕਸੂਦਾਂ ਫਲਾਈਓਵਰ 'ਤੇ ਟ੍ਰਿਪਲ ਰਾਈਡਿੰਗ ਕਰ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ, ਪਿਆ ਚੀਕ-ਚਿਹਾੜਾ
ਡੀ. ਸੀ. ਨੇ ਮੀਟਿੰਗ ਵਿਚ ਰੈਵੇਨਿਊ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਹੜ੍ਹ ਅਤੇ ਬਾਰਿਸ਼ ਨਾਲ ਘਰਾਂ, ਫ਼ਸਲਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਤੇਜ਼ੀ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਸਾਰੇ ਐੱਸ. ਡੀ. ਐੱਮਜ਼ ਨੂੰ ਵਿਸ਼ੇਸ਼ ਗਿਰਦਾਵਰੀ ਕਰਨ ਅਤੇ ਮਾਲੀਆ ਅਤੇ ਖੇਤੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਪ੍ਰਭਾਵਿਤ ਕਿਸਾਨਾਂ ਦੇ ਮੁਆਵਜ਼ੇ ਦੇ ਕੇਸ ਜਲਦ ਤਿਆਰ ਕਰਨ ਨੂੰ ਕਿਹਾ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ Latest ਅਪਡੇਟ, ਇਨ੍ਹਾਂ ਤਾਰੀਖ਼ਾਂ 'ਚ ਅਜੇ ਮੀਂਹ ਦਾ ਦੌਰ ਰਹੇਗਾ ਬਰਕਰਾਰ
ਡੀ. ਸੀ. ਨੇ ਸਿਹਤ, ਜਲ ਸਪਲਾਈ ਅਤੇ ਨਗਰ ਨਿਗਮ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਦੂਸ਼ਿਤ ਪਾਣੀ ਤੋਂ ਫੈਲਣ ਵਾਲੀਆਂ ਬੀਮਾਰੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਹੈਜ਼ਾ ਅਤੇ ਡਾਇਰੀਆ ਵਰਗੇ ਮਾਮਲਿਆਂ ਵਿਚ ਤੁਰੰਤ ਦੂਸ਼ਿਤ ਸਰੋਤਾਂ ਦੀ ਪਛਾਣ ਕਰ ਕੇ ਸਵੱਛ ਪਾਣੀ ਦੀ ਸਪਲਾਈ ਯਕੀਨੀ ਕਰਨ ਦੇ ਹੁਕਮ ਦਿੱਤੇ। ਡੀ. ਸੀ. ਨੇ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਸਕੂਲਾਂ, ਬਾਜ਼ਾਰਾਂ ਅਤੇ ਸੰਵੇਦਨਸ਼ੀਲ ਖੇਤਰਾਂ ਵਿਚ ਵੱਡੇ ਪੱਧਰ ’ਤੇ ਫੌਗਿੰਗ ਅਤੇ ਸਪਰੇਅ ਕਰਵਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੜਕਾਂ ਅਤੇ ਹੋਰ ਨੁਕਸਾਨੇ ਬੁਨਿਆਦੀ ਢਾਂਚੇ ਦੀ ਮੁਰੰਮਤ ਲਈ ਨਗਰ ਨਿਗਮ, ਪੀ. ਡਬਲਯੂ. ਡੀ., ਮੰਡੀ ਬੋਰਡ ਅਤੇ ਐੱਨ. ਐੱਚ. ਏ. ਆਈ. ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਸੀਵਰੇਜ ਬੋਰਡ ਨੂੰ ਵਿਸ਼ੇਸ਼ ਤੌਰ ’ਤੇ ਪੁੱਟੀਆਂ ਗਈਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਉਣ ਲਈ ਕਿਹਾ। ਸਿੱਖਿਆ ਵਿਭਾਗ ਨੂੰ ਹਦਾਇਤ ਿਦੱਤੀ ਕਿ ਅਸੁਰੱਖਿਅਤ ਇਮਾਰਤਾਂ ਜਾਂ ਕਮਰਿਆਂ ਵਿਚ ਕਲਾਸਾਂ ਨਾ ਲਗਾਈਆਂ ਜਾਣ।
ਇਹ ਵੀ ਪੜ੍ਹੋ: ਪੰਜਾਬ ਦੇ ਇਹ ਸਕੂਲ 4 ਦਿਨ ਰਹਿਣਗੇ ਬੰਦ! ਹੋ ਗਏ ਹੁਕਮ ਜਾਰੀ
ਇਸ ਮੀਟਿੰਗ ਵਿਚ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਏ. ਡੀ. ਸੀ. (ਅਰਬਨ ਡਿਵੈੱਲਪਮੈਂਟ) ਜਸਬੀਰ ਿਸੰਘ, ਏ. ਡੀ. ਸੀ. (ਜਨਰਲ) ਅਮਨਿੰਦਰ ਕੌਰ, ਜੁਆਇੰਟ ਕਮਿਸ਼ਨਰ ਸੁਮਨਦੀਪ ਕੌਰ, ਸੈਕਟਰੀ ਆਰ. ਟੀ. ਏ. ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਗੁਰਦਾਸਪੁਰ ਜ਼ਿਲੇ ਦੇ ਅਧਿਕਾਰੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਨਾਲ ਜੁੜੇ।
ਇਹ ਵੀ ਪੜ੍ਹੋ: ਜਲੰਧਰ ਦੇ ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਇਹ ਰਸਤੇ ਹੋਏ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਸਰਹੱਦ ਨੇੜੇ ਸ਼ੱਕੀ ਹਾਲਾਤ 'ਚ ਘੁੰਮਦਾ ਵਿਅਕਤੀ ਕਾਬੂ
NEXT STORY