ਬੁਢਲਾਡਾ (ਬਾਂਸਲ) : ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਮਾਨਸਾ ਭਾਗੀਰਥ ਸਿੰਘ ਮੀਨਾਂ ਨੇ ਖ਼ੁਦ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਖ਼ੁਦ ਆਪਣੀਆਂ ਟੀਮਾਂ ਨਾਲ ਪਿੰਡ-ਪਿੰਡ ਜਾ ਕੇ ਕੁੱਝ ਥਾਵਾਂ 'ਤੇ ਪਰਾਲੀ ਨੂੰ ਲੱਗੀ ਅੱਗ ਵੀ ਬੁਝਵਾਈ।
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆ ਡੀ. ਸੀ. ਮਾਨਸਾ ਨੇ ਕਿਹਾ ਕਿ ਜ਼ਿਲ੍ਹੇ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਸਾਨੂੰ ਸਭ ਨੂੰ ਸਾਂਝੇ ਰੂਪ ਵਿੱਚ ਸਾਹਮਣੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਪ੍ਰਸ਼ਾਸਨ ਅਤੇ ਪੁਲਸ ਨੂੰ ਸਹਿਯੋਗ ਦੇਣ। ਪਰਾਲੀ ਨੂੰ ਸਾੜਨ ਨਾਲ ਜਿੱਥੇ ਪ੍ਰਦੂਸ਼ਣ ਪੈਦਾ ਹੁੰਦਾ ਹੈ, ਉੱਥੇ ਖੇਤਾਂ ਵਿਚਲੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ, ਜਿਨ੍ਹਾਂ ਦਾ ਨੁਕਸਾਨ ਫ਼ਸਲਾਂ ਦੇ ਘੱਟ ਝਾੜ ਨਾਲ ਹੁੰਦਾ ਹੈ। ਇਸ ਮੌਕੇ ਐੱਸ. ਡੀ. ਐੱਮ. ਗਗਨਦੀਪ ਸਿੰਘ, ਡੀ. ਐੱਸ. ਪੀ. ਗਮਦੂਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਸ ਅਧਿਕਾਰੀ ਮੌਜੂਦ ਸਨ।
ਪੰਜਾਬ ਵਿਚ 7 ਨਵੰਬਰ ਦੀ ਛੁੱਟੀ !
NEXT STORY