ਲੁਧਿਆਣਾ (ਖੁਰਾਣਾ) : ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਮੌਜੂਦਾ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ 10 ਫੀਸਦੀ ਵੱਧ ਕਣਕ ਖਰੀਦਣ ਦਾ ਟੀਚਾ ਮਿਥਿਆ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਵਿੱਚ ਇਸ ਵਾਰ ਲਗਭਗ 8,16,473 ਮੀਟ੍ਰਿਕ ਟਨ ਕਣਕ ਪਹੁੰਚਣ ਦੀ ਉਮੀਦ ਹੈ। ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੰਡੀਆਂ ਵਿੱਚ ਫ਼ਸਲ ਪਹੁੰਚਣ ਦੇ ਕੁਝ ਹੀ ਸਮੇਂ ਅੰਦਰ ਉਸ ਦੀ ਖਰੀਦ ਹੋਵੇ ਅਤੇ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤੁਰੰਤ ਟ੍ਰਾਂਸਫਰ ਕੀਤੀ ਜਾਵੇ।
ਇਹ ਵੀ ਪੜ੍ਹੋ : ਫਿਲਮੀ ਅੰਦਾਜ਼ 'ਚ ਲੁੱਟ! ਚਾਂਦੀ ਦਾ ਕੜਾ ਲੈ ਕੇ ਭੱਜਿਆ ਸ਼ਾਤਰ ਠੱਗ, ਜਵੈਲਰ ਨੂੰ ਸੜਕ 'ਤੇ ਘੜੀਸਿਆ
ਸ੍ਰੀ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਦੀ ਜਗ੍ਹਾ ਅਤੇ ਸਾਫ਼-ਸੁਥਰੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਵਿੱਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਖ਼ਰਾਬ ਮੌਸਮ ਦੇ ਮੱਦੇਨਜ਼ਰ ਫ਼ਸਲ ਨੂੰ ਬਾਰਿਸ਼ ਤੋਂ ਬਚਾਉਣ ਲਈ ਤਿਰਪਾਲਾਂ ਤੇ ਬਾਰਦਾਨੇ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਮਾਰਕਫੈੱਡ, ਪਨਸਪ ਅਤੇ ਪਨਗ੍ਰੇਨ ਵਰਗੀਆਂ ਏਜੰਸੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ਰੀਦ ਰਿਕਾਰਡ ਨਾ ਦਿਖਾਉਣ ’ਤੇ ਡਰੱਗ ਵਿਭਾਗ ਨੇ ਜ਼ਬਤ ਕੀਤੀਆਂ 47,000 ਤੋਂ ਵੱਧ ਦੀਆਂ ਦਵਾਈਆਂ
NEXT STORY