ਬਰਨਾਲਾ: ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਸ ਦੇ ਖੇਤਾਂ ਵਿਚ ਹੀ ਪ੍ਰਬੰਧਨ ਸਬੰਧੀ ਡਿਪਟੀ ਕਮਿਸ਼ਨਰ ਟੀ ਬੈਨਿਥ ਅਤੇ ਐੱਸ ਐੱਸ ਪੀ ਸਰਫ਼ਰਾਜ਼ ਆਲਮ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਿਵਲ ਅਤੇ ਪੁਲਸ ਅਫ਼ਸਰਾਂ ਨਾਲ ਬੈਠਕ ਕੀਤੀ। ਇਸ ਮੌਕੇ ਹਦਾਇਤ ਦਿੰਦਿਆਂ ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਕਿਹਾ ਕਿ ਸਾਰੇ ਕਲੱਸਟਰ ਅਫ਼ਸਰ ਅਤੇ ਸਬੰਧਿਤ ਪੁਲਿਸ ਅਫ਼ਸਰ ਪਿੰਡਾਂ 'ਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਅਤੇ ਉਨ੍ਹਾਂ ਨਾਲ ਰਾਬਤਾ ਕਾਇਮ ਰੱਖਣ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜਿਹੜਾ ਵੀ ਕਿਸਾਨ ਆਪਣੇ ਖੇਤਾਂ 'ਚ ਵਾਢੀ ਕਰ ਰਿਹਾ ਹੈ ਉਸ ਨੂੰ ਨਾਲ ਹੀ ਦੱਸ ਦਿੱਤਾ ਜਾਵੇ ਕਿ ਪਰਾਲੀ ਪ੍ਰਬੰਧਨ ਲਈ ਖੇਤੀ ਸੰਦ ਉੱਪਲੱਬਧ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਪੜ੍ਹੋ ਪੂਰੀ List
ਉਨ੍ਹਾਂ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਉੱਨਤ ਕਿਸਾਨ ਐੱਪ ਬਾਰੇ ਵੱਧ ਤੋਂ ਵੱਧ ਦੱਸਿਆ ਜਾਵੇ ਤਾਂ ਜੋ ਪਰਾਲੀ ਪ੍ਰਬੰਧਨ ਲਈ ਖੇਤੀ ਸੰਦ ਦੀ ਖਰੀਦ ਕਰਨ ਦੀ ਥਾਂ ਉਹ ਹੋਰਨਾਂ ਕਿਸਾਨਾਂ ਕੋਲ ਉੱਪਲੱਬਧ ਖੇਤੀ ਸੰਦਾਂ ਦੀ ਵਰਤੋਂ ਕਰ ਸਕਣ। ਉਨ੍ਹਾਂ ਸਾਰੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉੱਨਤ ਕਿਸਾਨ ਐੱਪ ਦੀ ਵਰਤੋਂ ਸਬੰਧੀ ਸਿਖਲਾਈ ਕਿਸਾਨਾਂ ਨੂੰ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਛਾਣੇ ਗਏ 25 ਹਾਟ ਸਪਾਟ ਪਿੰਡਾਂ 'ਚ ਕਲੱਸਟਰ ਅਫ਼ਸਰ ਅਤੇ ਸਬੰਧਤ ਡੀ ਐੱਸ ਪੀ ਆਪਣੀ ਫੇਰੀ ਯਕੀਨੀ ਬਣਾਉਣ। ਨਾਲ ਹੀ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਦੀ ਡਿਊਟੀ ਉੱਤੇ ਤਾਇਨਾਤ ਹਰ ਇੱਕ ਅਧਿਕਾਰੀ ਅਤੇ ਕਰਮਚਾਰੀ ਆਪਣੇ ਕੋਲ ਪਿੰਡਾਂ ਦੇ ਦੌਰੇ ਸਬੰਧੀ ਫੋਟੋਆਂ ਅਤੇ ਹੋਰ ਦਸਤਾਵੇਜ਼ ਤਿਆਰ ਰੱਖਣ।
ਇਸ ਮੌਕੇ ਬੋਲਦਿਆਂ ਐੱਸ ਐੱਸ ਪੀ ਬਰਨਾਲਾ ਸਰਫ਼ਰਾਜ਼ ਆਲਮ ਨੇ ਹਦਾਇਤ ਕੀਤੀ ਕਿ ਪੁਲਸ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਹਦਾਇਤ ਕਿ ਸਾਰੇ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਆਪਣਾ ਕੰਮ ਤਨਦੇਹੀ ਨਾਲ ਕਰਨ। ਇਸ ਮੌਕੇ ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਸੋਨਮ, ਉੱਪ ਮੰਡਲ ਮੈਜਿਸਟ੍ਰੇਟ ਤਪਾ ਆਯੂਸ਼ ਗੋਇਲ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸਿੱਧੂ, ਡੀ. ਐੱਸ. ਪੀ. ਪਰਮਜੀਤ ਸਿੰਘ ਡੋਡ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਪੜ੍ਹੋ ਪੂਰੀ List
'ਕਿਸਾਨ ਵੀਰ ਮੰਡੀਆਂ 'ਚ ਝੋਨਾ ਚੰਗੀ ਤਰ੍ਹਾਂ ਸੁਕਾ ਕੇ ਲਿਆਉਣ'
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨਾ ਮੰਡੀਆਂ ਵਿਚ ਲਿਆਉਣ ਸਮੇਂ ਯਕੀਨੀ ਬਣਾਉਣ ਕਿ ਉਨ੍ਹਾਂ ਦਾ ਝੋਨਾ ਚੰਗੀ ਤਰ੍ਹਾਂ ਸੁੱਕਿਆ ਹੋਇਆ ਹੈ ਅਤੇ ਸਰਕਾਰ ਵੱਲੋਂ ਨਿਰਧਾਰਤ ਨਮੀ ਦੇ ਪੱਧਰਾਂ ਨੂੰ ਪੂਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਨਮੀ ਦੇ ਪੱਧਰ ਨੂੰ ਘੱਟ ਕਰਨ ਲਈ ਕਿਸ ਵੀਰ ਇਸ ਗੱਲ ਨੂੰ ਯਕੀਨੀ ਬਣਾਉਣਾ ਕਿ ਕੰਬਾਈਨ ਹਾਰਵੈਸਟਰ ਸ਼ਾਮ 6 ਵਜੇ ਤੋਂ ਸਵੇਰ 10 ਵਜੇ ਤੱਕ ਝੋਨੇ ਦੀ ਵਾਢੀ ਲਈ ਨਾ ਵਰਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਆਦੇਸ਼ਾਂ ਦੀ ਉਲੰਘਣਾਵਾਂ ਜੁਰਮਾਨੇ ਦਾ ਕਾਰਨ ਬਣ ਸਕਦੀਆਂ ਹਨ, ਜਿਸ ਵਿੱਚ ਉੱਪਕਰਣ ਜ਼ਬਤ ਕਰਨਾ ਵੀ ਸ਼ਾਮਲ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਾਰੇ ਕਿਸਾਨ ਵੀਰ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਰ ਇਕ ਕੰਬਾਈਨ ਹਾਰਵੈਸਟਰ ਉੱਤੇ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਸੁਪਰ ਐੱਸ ਐੱਮ ਐੱਸ ਲੱਗਿਆ ਹੋਇਆ ਹੈ। ਅਤੇ ਸੁਪਰ ਐੱਸ ਐਮ ਐੱਸ ਤੋਂ ਬਗੈਰ ਕੋਈ ਵੀ ਮਸ਼ੀਨ ਨਾ ਵਰਤੀ ਜਾਵੇ ।
ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
NEXT STORY