ਫਿਰੋਜ਼ਪੁਰ(ਮਲਹੋਤਰਾ,ਕੁਮਾਰ,ਖੁੱਲਰ,ਚੋਪੜਾ,ਸੋਢੀ)- ਪ੍ਰਸ਼ਾਸਨ ਵੱਲੋਂ ਕਣਕ ਅਤੇ ਝੋਨੇ ਦੀ ਵਾਢੀ ਤੋਂ ਬਾਅਦ ਇਸ ਦੇ ਬਚੀ ਹੋਈ ਰਹਿੰਦ-ਖੂੰਹਦ ਨੂੰ ਸਾਡ਼ਣ ’ਤੇ ਪਾਬੰਦੀ ਲਗਾਉਣ ਸਬੰਧੀ ਕਈ ਸਾਲਾਂ ਤੋਂ ਕਾਗਜ਼ੀ ਹੁਕਮ ਜਾਰੀ ਕੀਤੇ ਜਾਂਦੇ ਰਹੇ ਹਨ ਅਤੇ ਕਦੇ ਵੀ ਪਰਾਲੀ ਸਾਡ਼ਣ ਵਾਲਿਆਂ ਦੇ ਖ਼ਿਲਾਫ਼ ਸਖਤ ਕਾਰਵਾਈ ਦੇਖਣ ਨੂੰ ਨਹੀਂ ਮਿਲੀ ਪਰ ਡੀ. ਸੀ. ਫਿਰੋਜ਼ਪੁਰ ਦਵਿੰਦਰ ਸਿੰਘ ਨੇ ਪਹਿਲੀ ਵਾਰ ਪਰਾਲੀ ਸਾਡ਼ਣ ਵਾਲਿਆਂ ’ਤੇ ਸਖਤ ਐਕਸ਼ਨ ਲੈਂਦੇ ਹੋਏ ਖੁਦ ਮੌਕੇ ’ਤੇ ਜਾ ਕੇ ਉਨ੍ਹਾਂ ਦੇ ਚਲਾਨ ਕੱਟੇ।
ਡਿਪਟੀ ਕਮਿਸ਼ਨਰ ਮੌਕੇ ’ਤੇ ਫਾਇਰ ਬ੍ਰਿਗੇਡ ਵੀ ਲੈ ਕੇ ਗਏ ਅਤੇ ਖੇਤਾਂ ਵਿਚ ਲੱਗੀ ਅੱਗ ਨੂੰ ਬੁਝਾਇਆ ਗਿਆ। ਡਿਪਟੀ ਕਮਿਸ਼ਨਰ ਦੇ ਨਾਲ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹੰਸ, ਐੱਸ. ਡੀ. ਐੱਮ. ਓਮ ਪ੍ਰਕਾਸ਼, ਤਹਿਸੀਲਦਾਰ ਭੁਪਿੰਦਰ ਸਿੰਘ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਬ ਡਵੀਜ਼ਨ ਅਧਿਕਾਰੀ ਮਨੀਸ਼ ਸ਼ਰਮਾ ਵੀ ਨਾਲ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਮੀਟਿੰਗਾਂ ਕਰ ਕੇ ਪਰਾਲੀ ਸਾਡ਼ਣ ਵਾਲਿਆਂ ਦੇ ਖ਼ਿਲਾਫ਼ ਸਖਤ ਐਕਸ਼ਨ ਲੈਣ ਦੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਨੂੰ ਵੀ ਇਸ ਸਬੰਧੀ ਅਪੀਲ ਕੀਤੀ ਜਾ ਰਹੀ ਸੀ। ਅੱਜ ਉਨ੍ਹਾਂ ਦੇ ਧਿਆਨ ਵਿਚ ਆਇਆ ਕਿ ਮੱਲਾਂਵਾਲਾ ਰੋਡ ’ਤੇ ਸਥਿਤ ਪਿੰਡਾਂ ਸੋਢੇਵਾਲਾ, ਅਟਾਰੀ, ਬਹਾਦਰਵਾਲਾ ਅਤੇ ਭੱਦਰੂ ਵਿਚ ਕੁਝ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ। ਉਨ੍ਹਾਂ ਪੁਲਸ ਅਤੇ ਪ੍ਰਸ਼ਾਸਨਕ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕੇ ’ਤੇ ਜਾ ਕੇ ਸਬੰਧਤ ਕਿਸਾਨਾਂ ਦੇ ਚਲਾਨ ਕੱਟੇ ਅਤੇ ਭਵਿੱਖ ਵਿਚ ਉਨ੍ਹਾਂ ਨੂੰ ਅਜਿਹਾ ਕਰਨ ਲਈ ਸਖਤ ਤਾਡ਼ਨਾ ਕੀਤੀ।
ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਸਾਰੇ ਸੇਵਾ ਕੇਂਦਰਾਂ ’ਚ ਉਪਲਬੱਧ
ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਜ਼ਿਲੇ ਦੇ ਸਾਰੇ 26 ਸੇਵਾ ਕੇਂਦਰਾਂ ਵਿਚ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ 5 ਨਵੀਆਂ ਸੇਵਾਵਾਂ ਨੂੰ ਈ ਸੇਵਾ ਨਾਲ ਜੋਡ਼ਿਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਦਿੱਤੀ। ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਆਂ ਸੇਵਾਵਾਂ ਵਿੱਚ ਨਗਰ ਕੌਂਸਲ, ਕਸਬਿਆ ਵਿੱਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿੱਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐੱਨ. ਓ. ਸੀ. (ਇਤਰਾਜਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਅਤੇ ਸੀਵਰੇਜ ਬਿੱਲ ਦਾ ਟਾਈਟਲ ਬਦਲਣਾ (ਕੁਨੈਕਸ਼ਨ ਕਿਸੇ ਹੋਰ ਦੇ ਨਾਂ ਕਰਨਾ) ਸ਼ਾਮਲ ਹਨ।
ਰਾਜਿੰਦਰਾ ਵਾਈਨਜ਼ ਦੇ ਮੈਨੇਜਰ ’ਤੇ ਹਮਲਾ ਕਰਨ ਵਾਲਾ ਨੌਜਵਾਨ ਕਾਬੂ
NEXT STORY