ਬਠਿੰਡਾ (ਕੁਨਾਲ ਬਾਂਸਲ): ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਲੰਬੀਆਂ-ਲੰਬੀਆਂ ਲਾਈਨਾਂ ਨੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਹਨ। ਜਾਣਕਾਰੀ ਮੁਤਾਬਕ ਕਿਸੇ ਇਕ ਵਿਅਕਤੀ ਵਲੋਂ ਸਮਾਜਿਕ ਦੂਰੀ ਦਾ ਧਿਆਨ ਨਹੀਂ ਰੱਖਿਆ ਗਿਆ। ਹਾਲਾਂਕਿ ਮੂੰਹ ’ਤੇ ਮਾਸਕ ਹਰ ਕਿਸੇ ਦੇ ਲੱਗਿਆ ਹੋਇਆ ਸੀ ਪਰ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਵੀ ਬੇਹੱਦ ਜ਼ਰੂਰੀ ਹੈ ਜੋ ਬਠਿੰਡਾ ਨਸ਼ਾ ਛੁਡਾਊ ਕੇਂਦਰ ਦੇ ਬਾਹਰ ਦਿਖਾਈ ਨਹੀਂ ਦੇ ਰਿਹਾ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਸ਼ਰੇਆਮ ਅਗਵਾ ਕੀਤੇ 2 ਬੱਚੇ, ਪੁਲਸ ਦੀ ਘੇਰਾਬੰਦੀ ਨਾਲ ਅਗਵਾਕਾਰਾਂ ਨੂੰ ਪਈਆਂ ਭਾਜੜਾਂ
ਨਸ਼ਾ ਪੀੜਤ ਨੇ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਦੇ ਹਾਲਾਤ ਬਹੁਤ ਬੁਰੇ ਹਨ ਉਹ ਸਵੇਰ ਤੋਂ ਹੀ ਦਵਾਈ ਲੈਣ ਲਈ ਲਾਈਨਾਂ ’ਚ ਖੜ੍ਹੇ ਹਨ ਅਤੇ ਅਜੇ ਤੱਕ ਉਨ੍ਹਾਂ ਨੂੰ ਦਵਾਈ ਨਹੀਂ ਮਿਲੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਫ਼ੀ ਦੂਰੋਂ ਚੱਲ ਕੇ ਆਉਂਦੇ ਹਨ ਅਤੇ ਇੱਥੇ ਨਾ ਤਾਂ ਪੀਣ ਦੇ ਪਾਣੀ ਦੇ ਪ੍ਰਬੰਧ ਹਨ ਅਤੇ ਨਾ ਹੀ ਸਮੇਂ ’ਤੇ ਦਵਾਈ ਮਿਲ ਰਹੀ ਹੈ, ਜਿਸ ’ਤੇ ਧਿਆਨ ਦਿੰਦੇ ਹੋਏ ਪੰਜਾਬ ਸਰਕਾਰ ਨੂੰ ਸੁਧਾਰ ਕਰਨੇ ਚਾਹੀਦੇ ਹਨ ਤਾਂਕਿ ਉਹ ਆਪਣਾ ਇਲਾਜ ਸਹੀ ਢੰਗ ਨਾਲ ਕਰਵਾ ਨੇ ਨਸ਼ਾ ਮੁਕਤ ਹੋ ਸਕਣ।
ਇਹ ਵੀ ਪੜ੍ਹੋ: ਆਪ ਵਿਧਾਇਕ ਹਰਪਾਲ ਚੀਮਾ ਕੋਰੋਨਾ ਪਾਜ਼ੇਟਿਵ, ਫੇਸਬੁੱਕ ’ਤੇ ਪੋਸਟ ਪਾ ਕੀਤੀ ਇਹ ਅਪੀਲ
ਕੋਰੋਨਾ ਪਾਜ਼ੇਟਿਵ ਹੋਣ ਦੇ ਬਾਵਜੂਦ ਵੀ ਕਰ ਰਿਹੈ ਸੀ ਮਰੀਜ਼ਾਂ ਦਾ ਚੈਕਅਪ, ਡਾਕਟਰ ’ਤੇ ਮਾਮਲਾ ਦਰਜ
NEXT STORY