ਟਾਂਡਾ ਉੜਮੁੜ (ਪਰਮਜੀਤ ਮੋਮੀ) : ਯੁੱਧ ਨਸ਼ਿਆਂ ਵਿਰੁੱਧ ਨਸ਼ਾ ਮੁਕਤੀ ਯਾਤਰਾ ਤਹਿਤ ਉੜਮੁੜ ਟਾਂਡਾ ਤੇ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਜਨ ਸਭਾਵਾਂ ਕੀਤੀਆਂ ਗਈਆਂ। ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਦੀ ਅਗਵਾਈ ਅਤੇ ਨਸ਼ਾ ਮੁਕਤੀ ਮੋਰਚਾ ਯਾਤਰਾ ਦੇ ਹਲਕਾ ਕੋਆਰਡੀਨੇਟਰ ਜਸਵੰਤ ਸਿੰਘ ਬਿੱਟੂ ਦੀ ਦੇਖ-ਰੇਖ ਹੇਠ ਪਿੰਡ ਜਹੂਰਾ, ਜੌੜਾ, ਦੇਹਰੀਵਾਲ ਨੰਗਲ ਫਰੀਦ, ਦਾਤਾ ਤੇ ਘੋੜਾਵਾਹਾ ਵਿੱਚ ਜਾਗਰੂਕਤਾ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਤੋਂ ਇਲਾਵਾ ਡੀ.ਐੱਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ, ਥਾਣਾ ਮੁਖੀ ਟਾਂਡਾ ਗੁਰਜਿੰਦਰਜੀਤ ਸਿੰਘ ਨਾਗਰਾ, ਬੀ.ਡੀ.ਪੀ.ਓ ਰਾਜਵਿੰਦਰ ਕੌਰ, ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਲੋਕਾਂ ਨੂੰ ਜਾਗਰੂਕ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਉੜਮੁੜ ਟਾਂਡਾ ਦੇ ਪਿੰਡ ਜਲਾਲਪੁਰ ਤੋਂ ਬੀਤੇ ਦਿਨੀ ਨਸ਼ਾ ਮੁਕਤੀ ਮੋਰਚਾ ਯਾਤਰਾ ਦੀ ਆਰੰਭਤਾ ਕੀਤੀ ਗਈ ਸੀ। ਵਿਧਾਇਕ ਰਾਜਾ ਗਿੱਲ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਵਾਸਤੇ ਵਿਸ਼ੇਸ਼ ਯਤਨ ਆਰੰਭ ਕੀਤੇ ਗਏ ਹਨ ਜਿਸ ਦੌਰਾਨ ਰੋਜ਼ਾਨਾ ਹੀ ਨਸ਼ਾ ਤਸਕਰਾਂ ਖਿਲਾਫ ਪਰਚੇ ਦਰਜ ਕਰਨ ਤੋਂ ਇਲਾਵਾ ਉਹਨਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਨਸ਼ਿਆਂ ਦੇ ਮਾੜੇ ਕਾਰੋਬਾਰ ਨਾਲ ਬਣਾਈਆਂ ਗਈਆਂ ਪ੍ਰਾਪਰਟੀਆਂ ਨੂੰ ਖਤਮ ਕੀਤਾ ਜਾ ਰਿਹਾ ਹੈ ਤੇ ਇਹ ਵਰਤਾਰਾ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ।

ਇਨ੍ਹਾਂ ਮੀਟਿੰਗਾਂ ਦੌਰਾਨ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਸਰਪੰਚ ਮਨਪ੍ਰੀਤ ਸਿੰਘ ਗੋਲਡੀ ਨਰਵਾਲ, ਬਿਕਰਮਜੀਤ ਸਿੰਘ ਲਾਲੀ ਘੋੜਾਵਾਹਾ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਮਾਸਟਰ ਕੁਲਵੰਤ ਸਿੰਘ ਜਹੂਰਾ, ਨੰਬਰਦਾਰ ਮਨਪ੍ਰੀਤ ਸਿੰਘ ਦੇਹਰੀਵਾਲ, ਸਰਪੰਚ ਤਰਲੋਕ ਸਿੰਘ ਘੋੜਾਬਾਹਾ, ਗੁਰਦੀਪ ਸਿੰਘ ਨੰਗਲ ਫਰੀਦ,ਸਰਪੰਚ ਜਤਿੰਦਰ ਪਾਲ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ ਬਾਜਵਾ, ਜਸਵੀਰ ਸਿੰਘ,ਪੰਚ ਜਸਵੀਰ ਸਿੰਘ ਜੌੜਾ,ਅਜੀਤ ਕੁਮਾਰ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੋਰੋਨਾ ਦਾ ਸੈਂਪਲ ਦੇਣ ਗਏ ਮਰੀਜ਼ ਨੂੰ ਹਸਪਤਾਲ ਨੇ ਮੋੜਿਆ ਵਾਪਸ, ਕਿਹਾ ਸਾਡੇ ਕੋਲ ਸਮਾਨ ਨਹੀਂ
NEXT STORY