ਫਤਿਹਗੜ੍ਹ ਸਾਹਿਬ (ਵਿਪਨ) : ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਪੈਂਦੇ ਪਿੰਡ ਰਿਊਣਾ ਭੋਲਾ 'ਚ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਭਾਖੜਾ ਨਹਿਰ 'ਚ ਤੈਰਦੀਆਂ ਹੋਈਆਂ 2 ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਇਨ੍ਹਾਂ ਲਾਸ਼ਾਂ ਦੀ ਹਾਲਤ ਦੇਖ ਕੇ ਪੁਲਸ ਅਤੇ ਗੋਤਾਖੋਰ ਵੀ ਹੈਰਾਨ ਰਹਿ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਦੋਵੇਂ ਲਾਸ਼ਾਂ 48 ਸਾਲ ਅਤੇ 23 ਸਾਲ ਦੇ ਵਿਅਕਤੀ ਦੀਆਂ ਹਨ।
ਇਹ ਵੀ ਪੜ੍ਹੋ : ਕੈਪਟਨ ਦੇ 'ਸਮਾਰਟਫੋਨ' ਉਡੀਕਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਕੋਲ ਪੁੱਜੀ ਪਹਿਲੀ ਖੇਪ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭੋਲੇ ਸ਼ੰਕਰ ਡਾਇਵਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਗੋਤਾਖੋਰਾਂ ਨੂੰ ਭਾਖੜਾ ਨਹਿਰ 'ਚ ਤੈਰਦੀਆਂ ਆ ਰਹੀਆਂ ਲਾਸ਼ਾਂ ਦਿਖਾਈ ਦਿੱਤੀਆਂ ਤਾਂ ਇਨ੍ਹਾਂ ਨੂੰ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ 48 ਸਾਲਾਂ ਦੇ ਵਿਅਕਤੀ ਦੀ ਲਾਸ਼ ਦੇ ਹੱਥ ਬੰਨ੍ਹੇ ਹੋਏ ਸਨ ਅਤੇ ਉਸ ਦੇ ਗਲੇ 'ਚ ਚੁੰਨੀ ਦਾ ਫੰਦਾ ਸੀ, ਜਦੋਂ ਕਿ 23 ਸਾਲਾਂ ਦੇ ਵਿਅਕਤੀ ਦੀ ਲਾਸ਼ 'ਤੇ ਕੋਈ ਕੱਪੜਾ ਨਹੀਂ ਸੀ ਅਤੇ ਉਸ ਦੇ ਪੈਰ 'ਤੇ ਕਾਲੇ ਰੰਗ ਦਾ ਧਾਗਾ ਬੰਨ੍ਹਿਆ ਹੋਇਆ ਸੀ।
ਇਹ ਵੀ ਪੜ੍ਹੋ : ਲੁਧਿਆਣਾ : ਹਾਈ ਪ੍ਰੋਫਾਈਲ ਦੇਹ ਵਪਾਰ ਦੇ ਅੱਡੇ ਤੋਂ ਫੜ੍ਹੇ ਨੌਜਵਾਨ ਨੇ ਪਾਇਆ ਨਵਾਂ ਭੜਥੂ
ਫਿਲਹਾਲ ਥਾਣਾ ਮੁਖੀ ਜਸਪਾਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ਾਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਮੁਰਦਾ ਘਰ 'ਚ ਰਖਵਾ ਦਿੱਤਾ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਪੁਲਸ ਵੱਲੋਂ ਕੀਤੀ ਜਾ ਰਹੀ ਹੈ ਅਤੇ ਲਾਸ਼ਾਂ ਦੀ ਪਛਾਣ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ...ਤੇ ਹੁਣ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਨਹੀਂ ਹੋਣਗੇ 'ਆਪਰੇਸ਼ਨ'
ਸੰਗਰੂਰ 'ਚ ਮਾਰੂ ਹੋਇਆ ਕੋਰੋਨਾ, 2 ਮਰੀਜ਼ਾਂ ਨੇ ਤੋੜਿਆ ਦਮ
NEXT STORY