ਨਾਭਾ (ਰਾਹੁਲ) : ਪੰਜਾਬ ਵਿੱਚ ਕਤਲ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਦੇ ਤਹਿਤ ਨਾਭਾ ਦੀ ਨਰਾਤਾ ਕਲੋਨੀ ਵਿਖੇ ਇੱਕ ਖੇਤ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਵਿਅਕਤੀ ਦੀ ਪਿੱਠ 'ਤੇ ਸੱਟਾਂ ਦੇ ਨਿਸ਼ਾਨ ਪਾਏ ਗਏ। ਇਸ ਬਾਰੇ ਉਦੋਂ ਪਤਾ ਲੱਗਿਆ, ਜਦੋਂ ਇਹ ਲਾਸ਼ ਖੇਤਾਂ ਵਿੱਚ ਪਈ ਸੀ ਅਤੇ ਇਕ ਬੱਚੇ ਵੱਲੋਂ ਇਹ ਲਾਸ਼ ਵੇਖ ਕੇ ਰੌਲਾ ਪਾ ਦਿੱਤਾ ਗਿਆ।
ਇਸ ਤੋਂ ਬਾਅਦ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਪੁਲਸ ਵੱਲੋਂ ਬਾਰੀਕੀ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਕੀਤੀ ਜਾ ਸਕੀ। ਪੁਲਸ ਵੱਲੋਂ ਇਸ ਕੇਸ ਨੂੰ ਸੁਲਝਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ 'ਤੇ ਖੇਤ ਦੇ ਮਾਲਕ ਮੁਹੰਮਦ ਬਸ਼ੀਰ ਨੇ ਕਿਹਾ ਕਿ ਇਸ ਵਿਅਕਤੀ ਦੀ ਲਾਸ਼ ਇੱਥੇ ਕਿਵੇਂ ਪਹੁੰਚੇ, ਇਹ ਕਿਸੇ ਨੂੰ ਨਹੀਂ ਪਤਾ।
ਉਸ ਨੇ ਦੱਸਿਆ ਕਿ ਜਦੋਂ ਉਹ ਮੰਡੀ ਗਿਆ ਹੋਇਆ ਸੀ ਤਾਂ ਉਸ ਨੂੰ ਬੱਚਿਆਂ ਨੇ ਦੱਸਿਆ ਕਿ ਖੇਤ ਵਿੱਚ ਲਾਸ਼ ਪਈ ਹੋਈ ਹੈ। ਇਸ ਤੋਂ ਬਾਅਦ ਪੁਲਸ ਨੂੰ ਇਤਲਾਹ ਦਿੱਤੀ ਗਈ। ਇਸ ਮੌਕੇ ਪੁਲਸ ਦੇ ਜਾਂਚ ਅਧਿਕਾਰੀ ਚਮਕੌਰ ਸਿੰਘ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਖੇਤਾਂ ਵਿਚ ਲਾਸ਼ ਪਈ ਹੈ। ਇਸ ਤੋਂ ਬਾਅਦ ਅਸੀਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਇਸ ਸਬੰਧੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਮ੍ਰਿਤਕ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਅਤੇ ਤਫ਼ਤੀਸ਼ ਜਾਰੀ ਹੈ।
ਕੋਰੋਨਾ ਨੇ ਨਿਗਲੀਆਂ ਦੋ ਹੋਰ ਜ਼ਿੰਦਗੀਆਂ, 61 ਨਵੇਂ ਮਾਮਲੇ ਵੀ ਆਏ ਸਾਹਮਣੇ
NEXT STORY