ਬਠਿੰਡਾ(ਸੁਖਵਿੰਦਰ)-ਭੇਤਭਰੇ ਹਾਲਾਤ ਵਿਚ ਇਕ ਪਲਾਟ 'ਚੋਂ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਸ਼ਨਾਖਤ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ ਬਠਿੰਡਾ-ਬਾਜਾਖਾਨਾ ਮਾਰਗ 'ਤੇ ਇਕ ਖਾਲੀ ਪਲਾਟ 'ਚੋਂ ਲਾਸ਼ ਵਿਖਾਈ ਦੇਣ 'ਤੇ ਲੋਕਾਂ 'ਚ ਸਨਸਨੀ ਦੌੜ ਗਈ। ਕੁਝ ਲੋਕਾਂ ਨੇ ਇਸ ਸਬੰਧੀ ਪੁਲਸ ਅਤੇ ਸਹਾਰਾ ਜਨਸੇਵਾ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਨੇ ਘਟਨਾ ਦੀ ਤਫ਼ਤੀਸ਼ ਸ਼ੁਰੂ ਕੀਤੀ। ਪੁਲਸ ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਫਿਲਹਾਲ ਪੁਲਸ ਨੇ ਸੰਸਥਾ ਦੀ ਮਦਦ ਨਾਲ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੈਂਕ ਮੈਨੇਜਰ ਨੂੰ ਲੁੱਟਿਆ
NEXT STORY