ਮੰਡੀ ਗੋਬਿੰਦਗੜ੍ਹ (ਸੁਰੇਸ਼) –ਮੰਡੀ ਗੋਬਿੰਦਗੜ੍ਹ ਪੁਲਸ ਨੂੰ ਸ਼ਹਿਰ ਦੇ ਭੀੜ ਭਰੇ ਇਲਾਕੇ ਰਾਮ ਨਗਰ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਛਾਣ ਅਤੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਥਾਨਕ ਰਾਮ ਨਗਰ ਸਥਿਤ ਸ਼ਰਾਬ ਦੇ ਠੇਕੇ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸੂਚਨਾ ਮਿਲਣ ਬਾਅਦ ਪੁਲਸ ਪਾਰਟੀ ਸਮੇਤ ਪੁੱਜ ਕੇ ਲਾਸ਼ ਕਬਜ਼ੇ 'ਚ ਲਈ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਵਿਅਕਤੀ ਦੀ ਮੌਤ ਕਿਸ ਕਾਰਨ ਹੋਈ, ਉਸ ਸੰਬੰਧੀ ਪੋਸਟਮਾਰਟਮ ਰਿਪੋਰਟ ਆਉਣ 'ਤੇ ਪਤਾ ਲੱਗ ਸਕੇਗਾ। ਲਾਸ਼ ਨੂੰ 72 ਘੰਟਿਆਂ ਲਈ ਪਛਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪਛਾਣ ਨਾ ਹੋਣ 'ਤੇ ਲਾਸ਼ ਨੂੰ ਲਾਵਾਰਿਸ ਕਰਾਰ ਦੇ ਕੇ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।
ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹਨ ਲੱਗੇ
NEXT STORY