ਮੌੜ ਮੰਡੀ(ਪ੍ਰਵੀਨ)-ਬੀਤੀ ਸ਼ਾਮ ਪਿੰਡ ਕੁੱਤੀਵਾਲ ਕਲਾਂ ਵਿਖੇ ਇਕ ਬਜ਼ੁਰਗ ਔਰਤ ਦੀ ਲਾਸ਼ ਮਿਲੀ, ਜਿਸ ਦੀ ਅਜੇ ਤੱਕ ਕੋਈ ਪਛਾਣ ਨਹੀਂ ਹੋ ਸਕੀ। ਇਸ ਸਬੰਧੀ ਏ. ਐੱਸ. ਆਈ. ਫਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਕੁੱਤੀਵਾਲ ਕਲਾਂ ਦੇ ਖੇਤਾਂ ਨੂੰ ਜਾਣ ਵਾਲੇ ਖਾਲ ਜੋ ਛੋਟੀ ਮੰਡੀ ਅਤੇ ਕੁੱਤੀਵਾਲ ਕਲਾਂ ਦੇ ਵਿਚਕਾਰ ਪੈਂਦੇ ਹਨ, ਵਿਚ ਇਕ ਔਰਤ ਦੀ ਲਾਸ਼ ਮਿਲੀ, ਜਿਸ ਦੀ ਉਮਰ ਲਗਭਗ 65 ਸਾਲ ਅਤੇ ਚਿਹਰਾ ਗੋਲ ਹੈ। ਉਸ ਦਾ ਚਿਹਰਾ ਸਾਫ਼ ਦਿਖਾਈ ਦੇ ਰਿਹਾ ਹੈ ਅਤੇ ਸੌਖੇ ਤਰੀਕੇ ਨਾਲ ਸ਼ਨਾਖਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਔਰਤ ਦੀ ਲਾਸ਼ ਨੂੰ ਸ਼ਨਾਖਤ ਲਈ ਤਲਵੰਡੀ ਸਾਬੋ ਦੇ ਹਸਪਤਾਲ ਵਿਖੇ 72 ਘੰਟਿਆਂ ਲਈ ਰੱਖਿਆ ਗਿਆ ਹੈ ਤਾਂ ਜੋ ਮ੍ਰਿਤਕ ਔਰਤ ਦੀ ਸ਼ਨਾਖਤ ਹੋ ਸਕੇ ਅਤੇ ਔਰਤ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇ। ਉਨ੍ਹਾਂ ਦੱਸਿਆ ਕਿ ਸ਼ਨਾਖਤ ਹੋਣ ਉਪਰੰਤ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫੂਕਿਆ ਮਨਪ੍ਰੀਤ ਬਾਦਲ ਦਾ ਪੁਤਲਾ
NEXT STORY