ਫਤਿਹਗੜ੍ਹ ਸਾਹਿਬ (ਵਿਪਨ) : ਇੱਥੇ ਪਿੰਡ ਜਲਵੇੜੇ ਨੇੜੇ ਸਰਹਿੰਦ ਨੈਸ਼ਨਲ ਹਾਈਵੇਅ 'ਤੇ ਇਕ ਮੁੰਡੇ ਦੀ ਅੱਧਸੜੀ ਲਾਸ਼ ਬਰਾਮਦ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਸਨਸਨੀ ਫੈਲ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਫਤਿਹਗੜ੍ਹ ਸਾਹਿਬ ਦੇ ਡੀ. ਐਸ. ਪੀ. ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਸੀ ਕਿ ਹਾਈਵੇਅ 'ਤੇ ਇਕ ਮੁੰਡੇ ਦੀ ਅੱਧਸੜੀ ਲਾਸ਼ ਪਈ ਹੋਈ ਹੈ।
ਇਹ ਵੀ ਪੜ੍ਹੋ : 'ਆਸਾਮ' 'ਚ ਲੱਗੇ ਭੂਚਾਲ ਦੇ ਵੱਡੇ ਝਟਕੇ, 6.4 ਮਾਪੀ ਗਈ ਤੀਬਰਤਾ
ਇਸ ਤੋਂ ਬਾਅਦ ਮੌਕੇ 'ਤੇ ਪੁੱਜੇ ਪੁਲਸ ਮੁਲਾਜ਼ਮਾਂ ਨੇ ਜਦੋਂ ਲਾਸ਼ ਦੇਖੀ ਤਾਂ ਉਹ ਵੀ ਹੈਰਾਨ ਰਹਿ ਗਏ। ਪੁਲਸ ਮੁਤਾਬਕ ਮੁੰਡੇ ਦਾ ਰਾਡਾਂ ਮਾਰ ਕੇ ਪਹਿਲਾਂ ਕਤਲ ਕੀਤਾ ਗਿਆ ਅਤੇ ਫਿਰ ਉਸ ਦੀ ਅੱਧ ਸੜੀ ਲਾਸ਼ ਨੂੰ ਹਾਈਵੇਅ 'ਤੇ ਸੁੱਟ ਦਿੱਤਾ ਗਿਆ।
ਇਹ ਵੀ ਪੜ੍ਹੋ : ਹੈਰਾਨੀਜਨਕ : ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ 8 ਸਿਵਲ ਹਸਪਤਾਲ, 'Ventilator' ਇਕ ਵੀ ਨਹੀਂ
ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਪੁਲਸ ਵੱਲੋਂ ਮ੍ਰਿਤਕ ਮੁੰਡੇ ਦੀ ਪਛਾਣ ਕਰਵਾਈ ਜਾ ਰਹੀ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਆਰੰਭ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਬਠਿੰਡਾ ’ਚ ਕੋਰੋਨਾ ਦਾ ਕਹਿਰ ਜਾਰੀ, 6 ਲੋਕਾਂ ਦੀ ਮੌਤ ਸਣੇ 636 ਨਵੇਂ ਮਾਮਲੇ ਆਏ ਸਾਹਮਣੇ
NEXT STORY