ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਅਧੀਨ ਆਉਂਦੇ ਪਿੰਡ ਸਜਾਦਵਾਲਾ 'ਚ ਖ਼ਾਲੀ ਪਲਾਟ ਦੀਆਂ ਝਾੜੀਆਂ ’ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਮਿਹਰਬਾਨ ਦੀ ਪੁਲਸ ਨੂੰ ਦਿੱਤੀ। ਮੌਕੇ ’ਤੇ ਥਾਣਾ ਮੁਖੀ ਜਗਦੀਪ ਸਿੰਘ ਗਿੱਲ ਨੇ ਪੁੱਜ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੀ ਕੋਈ ਪਛਾਣ ਨਹੀਂ ਹੋ ਸਕੀ।
ਮ੍ਰਿਤਕ ਦੇ ਸਰੀਰ ’ਚ ਕੀੜੇ ਚੱਲ ਰਹੇ ਸਨ ਅਤੇ ਬਦਬੂ ਵੀ ਆ ਰਹੀ ਸੀ। ਮ੍ਰਿਤਕ ਦਾ ਮੂੰਹ ਬੁਰੀ ਤਰ੍ਹਾਂ ਸੜ ਚੁੱਕਾ ਸੀ। ਜਿਵੇਂ ਲਾਸ਼ 4-5 ਦਿਨ ਪੁਰਾਣੀ ਹੋਵੇ। ਹਾਲ ਦੀ ਘੜੀ ਮ੍ਰਿਤਕ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ 72 ਘੰਟਿਆਂ ਲਈ ਪਛਾਣ ਲਈ ਰਖਵਾ ਦਿੱਤੀ ਹੈ। ਇਥੇ 72 ਘੰਟਿਆਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਹਾਲ ਦੀ ਘੜੀ ਪੁਲਸ ਨੇ ਆਸ-ਪਾਸ ਦੇ ਪਿੰਡ ’ਚ ਮ੍ਰਿਤਕ ਦੀ ਲਾਸ਼ ਦੀ ਫੋਟੋ ਰਾਹੀਂ ਪਛਾਣ ਕਰਵਾਉਣ ਲਈ ਇਕ ਟੀਮ ਬਣਾਈ ਹੈ।
ਜਲੰਧਰ: 6 ਬੱਚਿਆਂ ਦੀ ਮਾਂ ਦਾ ਕਾਰਾ ਜਾਣ ਹੋਵੋਗੇ ਹੈਰਾਨ, ਟਰੈਪ ਲਾ ਕੇ STF ਨੇ ਕੀਤਾ ਗ੍ਰਿਫ਼ਤਾਰ
NEXT STORY