ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ ’ਚ ਸਤਲੁਜ ਦਰਿਆ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪੁਲਸ ਨੇ ਬਰਾਮਦ ਕੀਤੀ। ਮੌਕੇ ’ਤੇ ਪੁੱਜੇ ਥਾਣੇਦਾਰ ਦਲਵੀਰ ਸਿੰਘ ਨੇ ਦੱਸਿਆ ਕਿ ਦੁਪਹਿਰ ਸਮੇਂ ਪੁਲਸ ਨੂੰ ਪਿੰਡ ਤਲਵੰਡੀ ਕਲਾਂ ਦੇ ਰਹਿਣ ਵਾਲੇ ਕਿਸੇ ਵਿਅਕਤੀ ਨੇ ਫੋਨ ਕਰ ਕੇ ਸੂਚਨਾ ਦਿੱਤੀ ਕਿ ਸਤਲੁਜ ਦਰਿਆ ’ਚ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ ਅਤੇ ਕੰਢੇ ’ਤੇ ਇਕ ਮੋਟਰਸਾਈਕਲ ਖੜ੍ਹਾ ਹੋਇਆ ਹੈ, ਜਿਸ ਤੋਂ ਬਾਅਦ ਪੁਲਸ ਨੇ ਘਟਨਾ ਸਥਾਨ ’ਤੇ ਪੁੱਜ ਕੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 35 ਸਾਲ ਦੇ ਆਸ-ਪਾਸ ਲੱਗ ਰਹੀ ਹੈ ਅਤੇ ਕੋਲ ਹੀ ਕਾਲੇ ਰੰਗ ਦਾ ਮੋਟਰਸਾਈਕਲ ਵੀ ਖੜ੍ਹਾ ਬਰਾਮਦ ਹੋਇਆ ਹੈ। ਹਾਲ ਦੀ ਘੜੀ ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਪਛਾਣ ਲਈ 72 ਘੰਟੇ ਲਈ ਰਖਵਾ ਦਿੱਤੀ ਹੈ ਅਤੇ ਅਗਲੀ ਕਾਰਵਾਈ ਪੋਸਟਮਾਰਟਮ ਤੋਂ ਬਾਅਦ ਕੀਤੀ ਜਾਵੇਗੀ।
'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਜ਼ਿਲ੍ਹਾ ਪੱਧਰੀ ਪਾਵਰਲਿਫਟਿੰਗ ਚੈਂਪੀਅਨਸ਼ਿਪ ਜਲੰਧਰ 'ਚ 19 ਸਤੰਬਰ ਨੂੰ
NEXT STORY