ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਪਿੰਡ ਭੱਟੀਆਂ ਬੇਟ ਦੇ ਟਰੀਟਮੈਂਟ ਪਲਾਂਟ ਦੇ ਗੰਦੇ ਪਾਣੀ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਾਣੀ ’ਚ ਤੈਰਦੀ ਹੋਈ ਮਿਲੀ, ਜਿਸ ਤੋਂ ਬਾਅਦ ਟਰੀਟਮੈਂਟ ਪਲਾਂਟ ਦੇ ਮੁਲਾਜ਼ਮਾਂ ਨੇ ਉਸ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ ’ਤੇ ਥਾਣਾ ਮੁਖੀ ਜੈਦੀਪ ਜਾਖੜ, ਚੌਂਕੀ ਇੰਚਾਰਜ ਅਜੀਤਪਾਲ ਸਿੰਘ ਭਾਰੀ ਪੁਲਸ ਫੋਰਸ ਦੇ ਨਾਲ ਪੁੱਜੇ।
ਥਾਣਾ ਮੁਖੀ ਜਾਖੜ ਨੇ ਦੱਸਿਆ ਕਿ ਉਕਤ ਟਰੀਟਮੈਂਟ ਪਲਾਂਟ ’ਚ ਸ਼ਹਿਰ ਦਾ ਗੰਦਾ ਪਾਣੀ ਆਉਂਦਾ ਹੈ ਅਤੇ ਉਸੇ ਗੰਦੇ ਪਾਣੀ ’ਚੋਂ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਉਮਰ ਕਰੀਬ 35 ਸਾਲ ਦੇ ਆਸ-ਪਾਸ ਲੱਗ ਰਹੀ ਹੈ। ਜਾਂਚ ਦੌਰਾਨ ਲਾਸ਼ ਇਕ-ਦੋ ਦਿਨ ਪੁਰਾਣੀ ਲੱਗ ਰਹੀ ਹੈ। ਮ੍ਰਿਤਕ ਕੋਲੋਂ ਕੋਈ ਪਛਾਣ ਪੱਤਰ ਬਰਾਮਦ ਨਹੀਂ ਹੋਇਆ। ਹੁਣ ਤੱਕ ਮੌਤ ਦੇ ਸਹੀ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ। ਥਾਣਾ ਮੁਖੀ ਨੇ ਦੱਸਿਆ ਕਿ ਹਾਲ ਦੀ ਘੜੀ ਪੁਲਸ ਨੇ ਵਿਅਕਤੀ ਦੀ ਲਾਸ਼ ਕਬਜ਼ੇ ’ਚ ਲੈ ਕੇ ਪਛਾਣ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਹੈ ਅਤੇ ਅੱਗੇ ਦੀ ਕਾਰਵਾਈ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਕੀਤੀ ਜਾਵੇਗੀ। ਪੁਲਸ ਨੇ ਮ੍ਰਿਤਕ ਦੀ ਪਛਾਣ ਲਈ ਸ਼ਹਿਰ ਦੇ ਹਰ ਥਾਣੇ ’ਚ ਫੋਟੋ ਭਿਜਵਾ ਦਿੱਤੀ ਹੈ।
ਭੱਠਲ, ਖਹਿਰਾ ਵਲੋਂ ਢੀਂਡਸਾਂ ਨੂੰ ਕਾਂਗਰਸ 'ਚ ਸ਼ਾਮਿਲ ਹੋਣ ਦਾ ਸੱਦਾ, ਕਿਹਾ ਸੁਖਬੀਰ ਨੇ ਕੀਤਾ ਸਿਆਸੀ ਕਤਲ
NEXT STORY