ਧੂਰੀ (ਜੈਨ) : ਧੂਰੀ ਨੇੜਲੇ ਪਿੰਡ ਭੱਦਲਵੜ ਦੇ ਬਰਸਾਤੀ ਨਾਲੇ ’ਚੋਂ ਬੀਤੀ ਦੇਰ ਰਾਤ ਭੇਤਭਰੇ ਹਾਲਾਤ ’ਚ ਮਿਲੀ ਵਿਅਕਤੀ ਦੀ ਲਾਸ਼ ਦੇ ਮਾਮਲੇ ’ਚ ਥਾਣਾ ਸਦਰ ਧੂਰੀ ਦੀ ਪੁਲਸ ਵੱਲੋਂ ਨਾਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ ਇਕਬਾਲ ਮੁਹੰਮਦ (61) ਵਾਸੀ ਪਿੰਡ ਭੱਦਲਵੜ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਪੁੱਤਰ ਇਰਫ਼ਾਨ ਮੁਹੰਮਦ ਵੱਲੋਂ ਥਾਣਾ ਸਦਰ ਧੂਰੀ ਦੀ ਪੁਲਸ ਨੂੰ ਦਰਜ ਕਰਵਾਏ ਗਏ ਬਿਆਨ ਅਨੁਸਾਰ ਲੰਘੀ 5 ਮਈ ਨੂੰ ਉਸਦਾ ਪਿਤਾ ਅਤੇ ਚਾਚਾ ਦੋਵੇਂ ਖੇਤ ’ਚ ਤੂੜੀ ਕਰਵਾ ਰਹੇ ਸੀ।
ਬਾਅਦ ’ਚ ਜਦੋਂ ਉਹ ਘਰ ਨਾ ਪੁੱਜਿਆ ਤਾਂ ਉਨ੍ਹਾਂ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਉਸ ਦੇ ਮੁਤਾਬਕ ਜਦੋਂ ਉਹ ਪਿੰਡ ਨੇੜਿਓਂ ਲੰਘਦੇ ਬਰਸਾਤੀ ਨਾਲੇ ਕੋਲ ਗਏ ਤਾਂ ਉਸਦਾ ਪਿਤਾ ਨਾਲੇ ’ਚ ਮੋਟਰਸਾਈਕਲ ਸਮੇਤ ਡਿੱਗਿਆ ਮਿਲਿਆ ਸੀ। ਉਸ ਨੂੰ ਡਰੇਨ ’ਚੋਂ ਬਾਹਰ ਕੱਢ ਕੇ ਧੂਰੀ ਦੇ ਸਿਵਲ ਹਸਪਤਾਲ ’ਚ ਲੈ ਜਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੇ ਪਿਤਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਉਨ੍ਹਾਂ ਦੇ ਪਿਤਾ ਨੂੰ ਕਿਸੇ ਨਾਮਾਲੂਮ ਵਿਅਕਤੀ/ਵਿਅਕਤੀਆਂ ਵੱਲੋਂ ਸੱਟਾਂ ਮਾਰ ਕੇ ਨਾਲੇ ’ਚ ਸੁੱਟਿਆ ਗਿਆ ਹੈ। ਇਸ ਸਬੰਧੀ ਥਾਣਾ ਸਦਰ ਧੂਰੀ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕਤਲ ਦੇ ਦੋਸ਼ ’ਚ ਮੁਕੱਦਮਾ ਦਰਜ ਕਰ ਕੇ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
‘ਆਪ’ ਨੂੰ ਮਿਲਿਆ ਬਲ, ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੇ ਆਗੂ ‘ਆਪ’ ’ਚ ਸ਼ਾਮਲ
NEXT STORY