ਬਠਿੰਡਾ (ਸੁਖਵਿੰਦਰ) : ਬਠਿੰਡਾ ਰੇਲਵੇ ਸਟੇਸ਼ਨ 'ਤੇ ਬੀਤੀ ਦੇਰ ਰਾਤ ਪਲੇਟਫਾਰਮ ਨੰਬਰ-5 ਦੀਆਂ ਪੌੜੀਆਂ ਹੇਠੋਂ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਰਾਤ ਦੀ ਐਮਰਜੈਂਸੀ ਸੇਵਾ ਟੀਮ ਦੇ ਮੈਂਬਰ ਸੰਦੀਪ ਗੋਇਲ ਅਤੇ ਵਿੱਕੀ ਕੁਮਾਰ ਮੌਕੇ 'ਤੇ ਪਹੁੰਚੇ ਅਤੇ ਜੀ. ਆਰ. ਪੀ. ਟੀਮ ਨੂੰ ਸੂਚਿਤ ਕੀਤਾ।
ਪੁਲਸ ਨੇ ਬਜ਼ੁਰਗ ਵਿਅਕਤੀ ਦੀ ਲਾਸ਼ ਦਾ ਮੁਆਇਨਾ ਕੀਤਾ ਪਰ ਕੋਈ ਦਸਤਾਵੇਜ਼ ਨਹੀਂ ਮਿਲੇ, ਜੋ ਉਸਦੀ ਪਛਾਣ ਕਰਨ ਵਿੱਚ ਮਦਦ ਕਰ ਸਕਣ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਅਗਲੇਰੀ ਕਾਰਵਾਈ ਕਰ ਰਹੀ ਹੈ।
ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ ਸਮੇਤ 3 ਗ੍ਰਿਫ਼ਤਾਰ
NEXT STORY