ਨਾਭਾ (ਜਗਨਾਰ, ਭੂਪਾ) : ਨਾਭਾ ਨੇੜਿਓਂ ਲੰਘਦੀ ਥੂਹੀ ਨਹਿਰ ਵਿੱਚੋਂ ਸ਼ਨੀਵਾਰ ਨੂੰ ਇੱਕ ਤੈਰਦੀ ਲਾਸ਼ ਮਿਲਣ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਤਲਾਹ ਮਿਲੀ ਸੀ ਕਿ ਥੂਹੀ ਨੇੜੇ ਨਹਿਰ ਵਿੱਚੋਂ ਨਿਕਲਣ ਵਾਲੇ ਸੂਏ ਦੇ ਗੇਟ ਵਿੱਚ ਲਾਸ਼ ਫਸੀ ਨਜ਼ਰ ਆ ਰਹੀ ਹੈ ਤਾਂ ਉਹ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਤੇ ਲਾਸ਼ ਨੂੰ ਨਹਿਰ ਵਿੱਚੋਂ ਕੱਢ ਕੇ ਕਬਜ਼ੇ ਵਿੱਚ ਲਿਆ ਅਤੇ ਉਸ ਨੂੰ ਸਿਵਲ ਹਸਪਤਾਲ ਨਾਭਾ ਦੀ ਮੋਰਚਰੀ ਵਿੱਚ ਰੱਖ ਦਿੱਤਾ ਹੈ ਤਾਂ ਜੋ ਇਸ ਦੀ ਪਛਾਣ ਹੋ ਸਕੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ 25 ਤੋਂ 30 ਸਾਲ ਦੇ ਦਰਮਿਆਨ ਲੱਗਦੀ ਹੈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮੀਂਹ ਦੇ ਪਾਣੀ ਦੀ ਸ੍ਰੀ ਆਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਦੇ ਪੁਲ ਨੂੰ ਜ਼ਬਰਦਸਤ ਮਾਰ
NEXT STORY