ਫਗਵਾੜਾ (ਜਲੋਟਾ)- ਫਗਵਾੜਾ ਦੇ ਪਿੰਡ ਭੁੱਲਾਰਾਈ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ 35 ਸਾਲਾ ਨੌਜਵਾਨ ਦੀ ਲਾਸ਼ ਉਸ ਦੇ ਹੀ ਘਰ 'ਚੋਂ ਬਰਾਮਦ ਕੀਤੀ ਗਈ। ਇਸ ਤੋਂ ਬਾਅਦ ਪਿੰਡ ਦੇ ਰਹਿਣ ਵਾਲੇ ਲੋਕਾਂ ਵੱਲੋਂ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਥਾਣਾ ਸਦਰ ਫਗਵਾੜਾ ਦੇ ਪੁਲਸ ਅਧਿਕਾਰੀਆਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ, ਜਿਸ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਭੁੱਲਾਰਾਈ ਵਜੋਂ ਹੋਈ ਹੈ।
ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਭੇਜ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਜਿੱਥੇ ਪਿੰਡ ਵਾਸੀਆਂ ਵੱਲੋਂ ਵੱਖ-ਵੱਖ ਤਰਾਂ ਦੀਆਂ ਚਰਚਾਵਾਵਾਂ ਕੀਤੀਆ ਜਾ ਰਹੀਆ ਹਨ, ਉਥੇ ਹੀ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਫਗਵਾੜਾ ਦੀ ਐੱਸ. ਪੀ. ਰੁਪਿੰਦਰ ਕੌਰ ਭੱਟੀ ਨੇ ਕਿਹਾ ਕਿ ਪੁਲਸ ਹਰ ਪਹਿਲੂ ਤੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਜਦੋਂ ਐੱਸ. ਪੀ. ਭੱਟੀ ਨੂੰ ਪੁੱਛਿਆ ਗਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਸਰੀਰ 'ਤੇ ਕਈ ਥਾਵਾਂ 'ਤੇ ਗੰਭੀਰ ਜ਼ਖ਼ਮਾਂ ਦੇ ਨਿਸ਼ਾਨ ਵੇਖੇ ਗਏ ਹਨ?
ਕੀ ਇਹ ਕਤਲ ਦਾ ਮਾਮਲਾ ਹੈ ਜਾਂ ਕੁਝ ਹੋਰ?
ਇਹ ਵੀ ਪੜ੍ਹੋ: MP ਸੁਸ਼ੀਲ ਰਿੰਕੂ ਦੇ ਭਾਜਪਾ 'ਚ ਜਾਣ ਦੀਆਂ ਚਰਚਾਵਾਂ ਦਾ ਸ਼ੀਤਲ ਅੰਗੁਰਾਲ ਤੋਂ ਸੁਣੋ ਕੀ ਹੈ ਸੱਚ
ਇਸ 'ਤੇ ਐੱਸ. ਪੀ. ਭੱਟੀ ਨੇ ਕਿਹਾ ਕਿ ਪੁਲਸ ਜਾਂਚ ਜਾਰੀ ਹੈ ਅਤੇ ਲਾਸ਼ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਦਾ ਠੋਸ ਪਤਾ ਲੱਗ ਸਕੇਗਾ। ਫਿਲਹਾਲ ਇਸ ਘਟਨਾ ਤੋਂ ਬਾਅਦ ਪਿੰਡ ਭੁੱਲਾਰਾਈ 'ਚ ਰਹਿਣ ਵਾਲੇ ਲੋਕਾਂ 'ਚ ਭਾਰੀ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਇਸ ਤਾਰੀਖ਼ ਤੋਂ ਆਦਮਪੁਰ ਏਅਰਪੋਰਟ ਤੋਂ ਹਿੰਡਨ, ਨਾਂਦੇੜ ਤੇ ਬੈਂਗਲੁਰੂ ਲਈ ਘਰੇਲੂ ਉਡਾਣਾਂ ਹੋਣਗੀਆਂ ਸ਼ੁਰੂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਖਟਕੜ ਕਲਾਂ ਪਹੁੰਚੇ CM ਮਾਨ, ਕਰ ਦਿੱਤਾ ਵੱਡਾ ਐਲਾਨ (ਵੀਡੀਓ)
NEXT STORY