ਨੈਸ਼ਨਲ ਡੈਸਕ- ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਗੁਰਦਾਸਪੁਰ ਜ਼ਿਲ੍ਹੇ ਦੇ 63 ਸਾਲਾ ਕਿਸਾਨ ਗਿਆਨ ਸਿੰਘ ਦਾ ਪਾਰਥਿਵ ਸਰੀਰ ਸ਼ੰਭੂ ਬਾਰਡਰ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਨਮ ਅੱਖਾਂ ਨਾਲ ਫੁੱਲਾਂ ਨਾਲ ਸ਼ਰਧਾਂਜਲੀ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਭਲਕੇ ਗੁਰਦਾਸਪੁਰ ਉਨ੍ਹਾਂ ਦੇ ਜੱਦੀ ਪਿੰਡ ਚਾਚੋਕੀ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਸ ਦੁੱਖ ਦੀ ਘੜੀ ਬਾਰੇ ਬੋਲਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੰਦੋਲਨ ਦੇ ਪਹਿਲੇ ਸ਼ਹੀਦ ਗਿਆਨ ਸਿੰਘ ਦੇ ਸ਼ਹੀਦੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਨੌਕਰੀ ਦੇਣ ਲਈ ਵੀ ਪੰਜਾਬ ਸਰਕਾਰ ਨੂੰ ਸਿਫਾਰਿਸ਼ ਕੀਤੀ ਗਈ ਹੈ। ਕਿਸਾਨ ਅੰਦੋਲਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਹੁਣ ਕੇਂਦਰ ਸਰਕਾਰ 'ਤੇ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਦੀ ਹੈ ਜਾਂ ਉਹ ਚਾਹੁੰਦੀ ਹੈ ਕਿ ਇਹ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇ।
ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਪੁਲਸ ਵੱਲੋਂ ਸੁੱਟੇ ਗਏ ਅੱਥਰੂ ਗੈਸ ਦੇ ਗੋਲ਼ਿਆਂ ਕਾਰਨ ਗਿਆਨ ਸਿੰਘ ਨੂੰ ਸਾਹ ਲੈਣ 'ਚ ਦਿੱਕਤ ਆਉਣ ਲੱਗੀ। ਜਦੋਂ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਤਾਂ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਨਜਾਇਜ਼ ਹਥਿਆਰਾਂ ਦੇ ਧੰਦੇ 'ਚ ਸ਼ਾਮਲ ਗਿਰੋਹ ਦਾ ਪਰਦਾਫਾਸ਼, ਹਥਿਆਰ ਸਣੇ ਇੱਕ ਗ੍ਰਿਫ਼ਤਾਰ
NEXT STORY