ਕਪੂਰਥਲਾ (ਜ.ਬ)- ਸੁਲਤਾਨਪੁਰ ਲੋਧੀ-ਲੋਹੀਆਂ ਮਾਰਗ 'ਤੇ ਪਿੰਡ ਦੀਪੇਵਾਲ ਨੇੜੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤ ਵਿੱਚ ਮਿਲੀ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ (ਉਮਰ 65 ਸਾਲ) ਪੁੱਤਰ ਲਛਮਣ ਸਿੰਘ ਵਾਸੀ ਪਿੰਡ ਦੀਪੇਵਾਲ ਵਜੋਂ ਹੋਈ ਹੈ। ਸੂਚਨਾ ਮਿਲਣ 'ਤੇ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ ’ਤੇ ਕਾਲਾਬਾਜ਼ਾਰੀ

ਇਸ ਦਰਮਿਆਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮਾਮਲੇ 'ਚ ਕਤਲ ਦਾ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ, ਜਿਸ ਨਾਲ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਫਿਲਹਾਲ ਪੁਲਸ ਵੱਲੋਂ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ
NEXT STORY