ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਪਿੰਡ ਬੇਲੀ ਸਤਲੁਜ ਦਰਿਆ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ, ਜਿਸ ਦੀ ਪਛਾਣ ਹੋ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਭਰਤਗੜ੍ਹ ਪੁਲਸ ਚੌਂਕੀ ਤੋਂ ਜਾਂਚ ਅਧਿਕਾਰੀ ਏ. ਐੱਸ. ਆਈ. ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਕਿਸ਼ਨ ਸਿੰਘ ਪੁੱਤਰ ਠਾਕੁਰ ਸਿੰਘ ਵਾਸੀ ਪਿੰਡ ਲੱਖੇਕੇ ਉਤਾਰ ਥਾਣਾ ਸਦਰ ਫਾਜ਼ਿਲਕਾ ਵਜੋਂ ਹੋਈ ਹੈ, ਜੋਕਿ ਫ਼ੌਜ ਵਿਚੋਂ ਸੇਵਾ ਮੁਕਤ ਹੋ ਚੁੱਕਾ ਸੀ ਅਤੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ।
ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦੱਸਿਆ ਕਿ ਉਹ 20 ਅਪ੍ਰੈਲ ਨੂੰ ਆਪਣੇ ਘਰ ਇਹ ਕਹਿ ਕੇ ਆਇਆ ਸੀ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਹੈ ਪਰ ਉਹ ਆਪਣੇ ਘਰ ਵਾਪਸ ਨਹੀਂ ਪਰਤਿਆ। ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਆਲੇ-ਦੁਆਲੇ ਭਾਲ ਕੀਤੀ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਇਕ ਲਾਸ਼ ਮਿਲਣ ਵਾਲੇ ਪਤਾ ਲੱਗਾ ਸੀ, ਜਿਸ ਤੋਂ ਬਾਅਦ ਸਾਬਕਾ ਫ਼ੌਜੀ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਆ ਕੇ ਲਾਸ਼ ਦੀ ਪਛਾਣ ਕਰ ਲਈ ਹੈ। ਪੁਲਸ ਵੱਲੋਂ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਦਾ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ 24 ਸਾਲਾ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ 'ਚ ਵੱਡੀ ਵਾਰਦਾਤ, ਧਾਰਮਿਕ ਸਥਾਨ ਕੋਲ ਸਿਗਰਟ ਪੀਣ ਤੋਂ ਰੋਕਣ ਵਾਲੇ ਵਿਅਕਤੀ ਦਾ ਕਤਲ
NEXT STORY