ਫਿਰੋਜ਼ਪੁਰ, (ਕੁਮਾਰ)— ਪਿੰਡ ਨਿਊ ਸਤੀਏ ਵਾਲਾ ਦੇ ਕੋਲ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਕੁਲਗੜ੍ਹੀ ਦੇ ਚੌਕੀ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਆਸ-ਪਾਸ ਦੇ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵਿਅਕਤੀ ਪਿਛਲੇ ਕੁਝ ਦਿਨਾਂ ਤੋਂ ਇਸ ਏਰੀਆ ਵਿਚ ਘੁੰਮ ਰਿਹਾ ਸੀ ਅਤੇ ਦਿਮਾਗੀ ਤੌਰ 'ਤੇ ਠੀਕ ਨਹੀਂ ਸੀ।
ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਅਣਪਛਾਤੇ ਵਿਅਕਤੀ ਦੀ ਲਾਸ਼ ਪਛਾਣ ਲਈ ਸਿਵਲ ਹਸਪਤਾਲ ਵਿਚ 72 ਘੰਟਿਆਂ ਲਈ ਰੱਖੀ ਗਈ ਹੈ ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਆੜ੍ਹਤੀਆਂ 'ਤੇ ਹੋਇਆ ਜਾਨਲੇਵਾ ਹਮਲਾ
NEXT STORY