ਬਠਿੰਡਾ (ਸੁਖਵਿੰਦਰ) : ਭੇਤਭਰੇ ਹਾਲਾਤ 'ਚ ਝੀਲ ਨੰਬਰ-1 ਨਜ਼ਦੀਕ ਰੇਲਵੇ ਲਾਈਨਾ ਨੇੜੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਝੀਲ ਨੰਬਰ-1 ਨਜ਼ਦੀਕ ਰੇਲਵੇ ਲਾਈਨਾਂ ਨੇੜੇ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ, ਸਕਸ਼ਮ, ਗੁਰਪ੍ਰੀਤ ਸਿੰਘ ਸਮੇਤ ਮੌਕੇ 'ਤੇ ਪਹੁੰਚੇ। ਨੌਜਵਾਨ ਮ੍ਰਿਤਕ ਹਾਲਤ 'ਚ ਪਿਆ ਹੋਇਆ ਸੀ। ਸੰਸਥਾ ਨੇ ਪੁਲਸ ਕੰਟਰੋਲ ਰੂਮ ਅਤੇ ਜੀ. ਆਰ. ਪੀ. ਨੂੰ ਸੂਚਿਤ ਕੀਤਾ।
ਪੁਲਸ ਕਾਰਵਾਈ ਤੋਂ ਬਾਅਦ ਸੰਸਥਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਕੋਲ ਬਰਾਮਦ ਹੋਏ ਦਸਤਾਵੇਜ਼ਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਛਾਣ ਪਵਿਤਰ ਸਿੰਘ (34) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਝੰਡਾ ਕਲਾਂ, ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਭੁੱਚੋ ਦਾ ਰਹਿਣ ਵਾਲਾ ਸੀ ਅਤੇ ਕੀਰਤਨ ਕਰਦਾ ਸੀ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਅਕਤੀ ਨੂੰ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਦੇ ਦੋਸ਼ ’ਚ ਇਕ ਨਾਮਜ਼ਦ
NEXT STORY