ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੇ ਕੇ 'ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨੂੰ ਬਾਰੇ ਕੇ ਦੀ ਪੁਲਸ ਚੌਂਕੀ ਵਲੋਂ ਆਪਣੇ ਕਬਜ਼ੇ ’ਚ ਲਿਆ ਗਿਆ ਅਤੇ ਲਾਸ਼ ਨੂੰ ਪੋਸਟਮਾਰਟਮ ਅਤੇ ਪਛਾਣ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਦੀ ਮੋਰਚਰੀ ’ਚ ਰੱਖਿਆ ਗਿਆ ਹੈ।
ਪੁਲਸ ਵਲੋਂ ਕਾਨੂੰਨੀ ਕਾਰਵਾਈ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਇਸ ਮ੍ਰਿਤਕ ਵਿਅਕਤੀ ਨੂੰ ਪਛਾਣਦਾ ਹੈ ਤਾਂ ਉਹ ਇਸ ਸਬੰਧੀ ਤੁਰੰਤ ਸੂਚਨਾ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਜਾਂ ਪੁਲਸ ਚੌਂਕੀ ਬਾਰੇ ਕੇ ਨੂੰ ਦੇਣ।
ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਸਿੱਧੂ ਨੇ ਰਾਜਵੀਰ ਜਵੰਦਾ ਦੇ ਪਰਿਵਾਰ ਨੂੰ ਮਿਲ ਕੇ ਦਿੱਤਾ ਹੌਂਸਲਾ
NEXT STORY