ਜਲੰਧਰ (ਸ਼ੋਰੀ)- ਜਲੰਧਰ ਦੇ ਮਸ਼ਹੂਰ ਬਾਜ਼ਾਰ ਰੈਣਕ ਬਾਜ਼ਾਰ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਇਥੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਥਾਣਾ ਨੰ. 4 ਦੇ ਇਲਾਕੇ ਵਿਚ ਪੈਂਦੇ ਰੈਣਕ ਬਾਜ਼ਾਰ ਨੇੜੇ ਟਿੱਕੀਆਂ ਵਾਲਾ ਚੌਂਕ ਵਿਚ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਲੋਕਾਂ ਨੇ ਇਸ ਦੀ ਸੂਚਨਾ ਥਾਣਾ ਨੰ. 4 ਦੀ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ : 'ਜਗ ਬਾਣੀ' 'ਚ ਨਾਈਟ ਸ਼ਿਫਟ 'ਤੇ ਕੰਮ ਕਰਨ ਲਈ ਕੰਪਿਊਟਰ ਆਪਰੇਟਰ ਦੀ ਜ਼ਰੂਰਤ
ਮੌਕੇ ’ਤੇ ਏ. ਐੱਸ. ਆਈ. ਹੀਰਾ ਲਾਲ ਅਰੋੜਾ ਪਹੁੰਚੇ ਅਤੇ ਲਾਸ਼ ਦੀ ਪਛਾਣ ਲਈ ਕਾਫ਼ੀ ਕੋਸ਼ਿਸ਼ ਕੀਤੀ ਪਰ ਲਾਸ਼ ਕੋਲੋਂ ਕੋਈ ਦਸਤਾਵੇਜ਼ ਨਾ ਮਿਲਣ ਕਾਰਨ ਉਸ ਦੀ ਪਛਾਣ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ 40 ਸਾਲ ਦੇ ਲਗਭਗ ਲੱਗਦੀ ਹੈ ਅਤੇ ਉਸ ਨੂੰ ਪਛਾਣ ਲਈ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਅਗਲੇ 72 ਘੰਟਿਆਂ ਲਈ ਰੱਖਵਾ ਦਿੱਤਾ ਹੈ। ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।
ਇਹ ਵੀ ਪੜ੍ਹੋ : ਰਿਟਾਇਰਡ ਮੁਲਾਜ਼ਮਾਂ ਦੀ ਜਲਦ ਹੋਵੇਗੀ ਪੁਰਾਣੀ ਪੈਨਸ਼ਨ ਬਹਾਲ, ਪੰਜਾਬ ਵਿਧਾਨ ਸਭਾ 'ਚ ਗੂੰਜਿਆ ਮੁੱਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਧਾਨ ਸਭਾ 'ਚ ਆਪਣੀ ਹੀ ਸਰਕਾਰ ਖ਼ਿਲਾਫ਼ ਬੋਲੇ ਵਿਧਾਇਕ ਲਾਡੀ ਢੋਸ, ਕਿਹਾ-ਅਸੀਂ ਪਾਕਿਸਤਾਨ 'ਚ ਨਹੀਂ ਰਹਿੰਦੇ
NEXT STORY