ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਸੁਨਾਮ ਰੇਲਵੇ ਲਾਈਨ ਨੇੜੇ ਝਾੜੀਆਂ ’ਚੋਂ ਪੁਲਸ ਨੂੰ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਦੀ ਜੀ. ਆਰ. ਪੀ. ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਸਥਾਨਕ ਨਵੇਂ ਰੇਲਵੇ ਅੰਡਰਬ੍ਰਿਜ ਅਤੇ ਫਲਾਈਓਵਰ ਦੇ ਵਿਚਕਾਰ ਰੇਲਵੇ ਲਾਈਨ ਦੀਆਂ ਝਾੜੀਆਂ ’ਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਪੁਲਸ ਵੱਲੋਂ ਤੁਰੰਤ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (27) ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਕੁਲਾਰ ਖੁਰਦ ਵਜੋਂ ਹੋਈ ਹੈ।
ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਸੱਚਾਈ ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਹੀ ਸਾਹਮਣੇ ਆਵੇਗੀ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਜਗਦੇਵ ਸਿੰਘ ਅਤੇ ਚਾਚਾ ਹਰਵਿੰਦਰ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਚੰਡੀਗੜ੍ਹ 'ਚ ਨਿਕਲੀਆਂ ਕਲਰਕ ਤੇ ਸਟੈਨੋ ਟਾਈਪਿਸਟ ਦੀਆਂ ਭਰਤੀਆਂ ! 40,000 ਤੱਕ ਮਿਲੇਗੀ ਤਨਖ਼ਾਹ
NEXT STORY