ਰੂਪਨਗਰ (ਵਿਜੇ ਸ਼ਰਮਾ)- ਸਿਵਲ ਹਸਪਤਾਲ ਰੂਪਨਗਰ ਵਿਚ ਰਾਤ ਕਰੀਬ 2 ਵਜੇ 1 ਵਿਅਕਤੀ ਦੀ ਬਾਥਰੂਮ ਵਿਚੋਂ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਲਾਸ਼ ਦੇ ਕੋਲੋਂ ਇਕ ਸਰਿੰਜ ਅਤੇ ਇਕ ਚਮਚ ਵੀ ਮਿਲਿਆ ਹੈ। ਕਥਿਤ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਵਿਅਕਤੀ ਨੇ ਨਸ਼ੇ ਦਾ ਟੀਕਾ ਲਗਾਇਆ ਹੈ, ਜਿਸ ਕਾਰਨ ਉਸ ਦੀ ਮੌਤ ਹੋਈ।
ਮ੍ਰਿਤਕ ਦੀ ਪਛਾਣ ਬਲਜਿੰਦਰ ਕੁਮਾਰ ਪੁੱਤਰ ਗਰੀਬ ਦਾਸ ਵਾਸੀ ਪਿੰਡ ਚਾਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਲਜਿੰਦਰ ਕੁਮਾਰ ਦੀ ਪਤਨੀ ਪਿਛਲੇ ਕਈ ਦਿਨਾਂ ਤੋਂ ਸਿਵਲ ਹਸਪਤਾਲ ਰੂਪਨਗਰ ’ਚ ਦਾਖ਼ਲ ਸੀ, ਜਿਸ ਦੇ ਬੱਚਾ ਹੋਣ ਵਾਲਾ ਸੀ ਅਤੇ ਉਹ ਡਿਲਿਵਰੀ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਦਾਖ਼ਲ ਸੀ। 11 ਮਾਰਚ ਨੂੰ ਉਸ ਦੀ ਪਤਨੀ ਨੇ ਇਕ ਬੇਟੀ ਨੂੰ ਜਨਮ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਸਥਾਨ ਸੈਲਾਨੀਆਂ ਲਈ ਬਣਿਆ ਵਿਸ਼ੇਸ਼ ਖਿੱਚ ਦਾ ਕੇਂਦਰ, ਲੋਕ ਕਰਵਾ ਰਹੇ ਫੋਟੋਗ੍ਰਾਫ਼ੀ
ਜ਼ਿਕਰਯੋਗ ਹੈ ਕਿ ਮ੍ਰਿਤਕ ਦੇ ਪਹਿਲਾਂ ਵੀ ਦੋ ਬੇਟੀਆਂ ਹਨ। ਜ਼ਿਕਰਯੋਗ ਹੈ ਕਿ ਜਦੋਂ ਬਲਵੀਰ ਸਿੰਘ ਸਿਹਤ ਮੰਤਰੀ ਹਸਪਤਾਲ ਰੂਪਨਗਰ ਦਾ ਦੌਰਾ ਕਰਨ ਆਏ ਸਨ ਤਾਂ ਉਨ੍ਹਾਂ ਨੂੰ ਇਸ ਵਿਅਕਤੀ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਹਸਪਤਾਲ ਦੇ ਸਟਾਫ਼ ਵੱਲੋਂ ਬੱਚੇ ਦੇ ਜਨਮ ਦੀ ਵਧਾਈ ਬਦਲੇ ਪੈਸੇ ਮੰਗੇ ਜਾਂਦੇ ਹਨ, ਜਿਸ ’ਤੇ ਸਿਹਤ ਮੰਤਰੀ ਵੱਲੋਂ ਕਾਰਵਾਈ ਕਰਨ ਲਈ ਕਿਹਾ ਗਿਆ ਸੀ।

ਦੂਜੇ ਪਾਸੇ ਐੱਸ. ਐੱਚ. ਓ. ਪਵਨ ਚੌਧਰੀ ਨੇ ਇਸ ਸਬੰਧ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ ਲਾਸ਼ ਸਿਵਲ ਹਸਪਤਾਲ ਦੇ ਬਾਥਰੂਮ ਵਿਚ ਪਈ ਹੈ। ਉਨ੍ਹਾਂ ਵੱਲੋਂ ਉੱਥੇ ਮੁਲਾਜ਼ਮ ਭੇਜ ਕੇ ਬਾਡੀ ਨੂੰ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਇਹ ਰਸਤੇ ਹੋ ਸਕਦੇ ਨੇ ਬੰਦ, ਲੋਕਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਨਾਕੇ 'ਤੇ ਰੋਕ ਲਈ Endeavour ਕਾਰ, ਡਰਾਈਵਰ ਤੋਂ ਮਿਲੀ ਹੈਰੋਇਨ
NEXT STORY