ਜਲੰਧਰ (ਕੁੰਦਨ, ਪੰਕਜ)- ਜਲੰਧਰ ਦੇ ਹਰਗੋਬਿੰਦ ਨਗਰ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਦੇਰ ਰਾਤ ਸੈਲੂਨ ਅੰਦਰ ਸੈਲੂਨ ਦੇ ਮਾਲਕ ਦੀ ਲਾਸ਼ ਬਰਾਮਦ ਕੀਤੀ ਗਈ। ਜਾਣਕਾਰੀ ਮੁਤਾਬਕ ਦੇਰ ਸੈਲੂਨ ਅੰਦਰ ਵਾਲ ਕਟਵਾਉਣ ਨੂੰ ਲੈ ਕੇ ਇਕ ਨੌਜਵਾਨ ਦੁਕਾਨ ਦੇ ਅੰਦਰ ਗਿਆ ਤਾਂ ਦੁਕਾਨ ਦੇ ਅੰਦਰਲਾ ਸੀਨ ਵੇਖ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਇਸ ਇਲਾਕੇ 'ਚ 5000 ਪੁਲਸ ਮੁਲਾਜ਼ਮਾਂ ਦੀ ਕਰ 'ਤੀ ਤਾਇਨਾਤੀ
ਨੌਜਵਾਨ ਦੇ ਰੌਲੇ ਨੂੰ ਸੁਣ ਕੇ ਨੇੜੇ ਦੇ ਲੋਕ ਇਕੱਠੇ ਹੋਏ ਅਤੇ ਅੰਦਰ ਜਾ ਕੇ ਸੈਲੂਨ ਮਾਲਕ ਦੀ ਲਟਕਦੀ ਲਾਸ਼ ਨੂੰ ਵੇਖ ਹੈਰਾਨ ਰਹਿ ਗਏ। ਲੋਕਾਂ ਵੱਲੋਂ ਇਸ ਦੀ ਤੁਰੰਤ ਸੂਚਨਾ ਪੁਲਸ ਨੂੰ ਦਿੱਤੀ ਗਈ। ਥਾਣਾ ਨੰਬਰ 8 ਦੀ ਪੁਲਸ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਲਾਸ਼ ਦੁਕਾਨ ਦੇ ਅੰਦਰ ਲਟਕ ਰਹੀ ਸੀ, ਉਸ ਦੀ ਪਛਾਣ ਵਿਜੇ ਕੁਮਾਰ ਨਿਵਾਸੀ ਮੋਗਾ ਵਜੋਂ ਹੋਈ ਹੈ, ਜੋ ਇਥੇ ਇਕ ਸੈਲੂਨ ਵਿੱਚ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਵਧੇਗੀ ਠੰਡ, 2 ਦਿਨ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੌਕੀਦਾਰ ਕਤਲ ਕਾਂਡ ਵਿਚ ਵੱਡਾ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ
NEXT STORY