ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)- ਪਠਾਨਕੋਟ ਦੇ ਹਲਕਾ ਭੋਆ ਦੇ ਅਧੀਨ ਆਉਂਦੇ ਪਿੰਡ ਬਨੀ ਲੋਧੀ ਦੇ ਪਾਸ ਰਾਵੀ ਨਦੀ ਦੇ ਕੰਡੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ।
ਪੁਲਸ ਵੱਲੋਂ ਆਸ-ਪਾਸ ਦੇ ਪਿੰਡ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਸ਼ਨਾਖਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪੁਲਸ ਮਾਮਲੇ ਦੀ ਗੰਭੀਰਤਾ ਨਾਲ ਤਫਤੀਸ਼ ਕਰ ਰਹੀ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
NEXT STORY