ਲੁਧਿਆਣਾ (ਅਨਿਲ)- ਥਾਣਾ ਜੋਧੇਵਾਲ ਦੇ ਅਧੀਨ ਆਉਂਦੇ ਇਲਾਕੇ ’ਚ ਦੁੱਧ ਦੀ ਸਪਲਾਈ ਕਰਨ ਵਾਲੇ ਟਰੱਕ ਅੰਦਰੋਂ ਇਕ ਵਿਅਕਤੀ ਦੀ ਲਾਸ਼ ਪੁਲਸ ਵਲੋਂ ਬਰਾਮਦ ਕੀਤੀ ਗਈ ਹੈ। ਜਾਂਚ ਅਧਿਕਾਰੀ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੁੱਧ ਵਾਲੇ ਟਰੱਕ ਦੇ ਅੰਦਰ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ, ਜਿਸ ਤੋਂ ਬਾਅਦ ਪੁਲਸ ਟੀਮ ਤੁਰੰਤ ਮੌਕੇ ’ਤੇ ਪੁੱਜੀ ਅਤੇ ਟਰੱਕ ਅੰਦਰੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਬਾਹਰ ਕੱਢਿਆ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਪਛਾਣ ਕੁਲਦੀਪ ਕੁਮਾਰ (32) ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੁਲਦੀਪ ਕੁਮਾਰ ਦੁੱਧ ਸਪਲਾਈ ਕਰਨ ਵਾਲਾ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਹਾਲ ਦੀ ਘੜੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! 8 ਜਨਵਰੀ ਤੋਂ ਸ਼ੁਰੂ ਹੋਵੇਗੀ ਇਸ ਯੋਜਨਾ ਦੀ ਰਜਿਸਟ੍ਰੇਸ਼ਨ
NEXT STORY