ਜਲੰਧਰ (ਵਰੁਣ)-ਮਦਨ ਫਲੋਰ ਮਿੱਲ ਚੌਕ ਕੋਲ ਸਥਿਤ ਇਕ ਹੋਟਲ ’ਚ ਵਿਅਕਤੀ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਹੋਟਲ ਵਾਲਿਆਂ ਨੇ ਇਸ ਦੀ ਸੂਚਨਾ 108 ’ਤੇ ਦਿੱਤੀ ਪਰ ਜਦੋਂ ਐਂਬੂਲੈਂਸ ਮੌਕੇ ’ਤੇ ਪਹੁੰਚੀ ਤਾਂ ਡਾਕਟਰ ਨੇ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਧੀਣਾ ਪਿੰਡ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ 65 ਸਾਲ ਸੀ।
ਇਹ ਵੀ ਪੜ੍ਹੋ: ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
ਜਾਣਕਾਰੀ ਦਿੰਦੇ ਹੋਏ ਥਾਣਾ ਤਿੰਨ ਦੇ ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਹੋਟਲ ਵਾਲਿਆਂ ਦੀ ਸੂਚਨਾ ਤੋਂ ਬਾਅਦ ਉਹ ਵੀ ਮੌਕੇ ’ਤੇ ਪਹੁੰਚੇ। ਪੁਲਸ ਦੀ ਮੰਨੀਏ ਤਾਂ ਵਿਅਕਤੀ ਦੀ ਮੌਤ ਹੋਟਲ ਦੇ ਬਾਹਰ ਹੋਈ ਹੈ। ਐੱਸ. ਆਈ. ਮਨਜਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਕੋਲੋਂ ਮਿਲੇ ਦਸਤਾਵੇਜ਼ਾਂ ਦੀ ਮਦਦ ਨਾਲ ਉਸ ਦੀ ਪਛਾਣ ਕਰਕੇ ਵਿਅਕਤੀ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਕੁਝ ਸਮੇਂ ਬਾਅਦ ਉਹ ਵੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਵਿਅਕਤੀ ਨੂੰ ਹਾਰਟ ਅਟੈਕ ਆਉਣ ਨਾਲ ਉਸ ਦੀ ਮੌਤ ਹੋਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ, ਜਿਸ ਕਾਰਨ ਪੁਲਸ ਨੇ ਲਾਸ਼ ਪਰਿਵਾਰ ਵਾਲਿਆਂ ਨੂੰ ਲਿਜਾਣ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ ਲਈ Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਕੀ ਹੋਇਆ
NEXT STORY