ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਵਿੱਚ ਕਾਂਜਲੀ ਰੋਡ 'ਤੇ ਸਥਿਤ ਸੁਖ ਸਾਗਰ ਕਾਲੋਨੀ ਨੇੜੇ ਖੇਤਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਸਾਗਰ ਪੁੱਤਰ ਸੁਰਿੰਦਰਪਾਲ ਵਜੋਂ ਹੋਈ ਹੈ, ਜੋਕਿ ਪਿੰਡ ਨਡਾਲੀ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਸਾਗਰ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ। ਉਹ ਆਪਣੀ ਭੈਣ ਦੇ ਪਿੰਡ ਡੋਲ ਤੋਂ ਬੱਸ ਰਾਹੀਂ ਕਪੂਰਥਲਾ ਆਇਆ ਸੀ ਅਤੇ ਘਰੋਂ ਚਰਚ ਜਾਣ ਦੀ ਗੱਲ ਕਹਿ ਕੇ ਨਿਕਲਿਆ ਸੀ। ਜਦੋਂ ਉਹ ਕਾਫ਼ੀ ਸਮਾਂ ਬੀਤ ਜਾਣ 'ਤੇ ਵੀ ਵਾਪਸ ਨਹੀਂ ਆਇਆ ਤਾਂ ਪਰਿਵਾਰ ਨੇ ਉਸ ਦੀ ਭਾਲ ਕੀਤੀ ਪਰ ਕੋਈ ਸੁਰਾਗ ਨਾ ਮਿਲਣ 'ਤੇ ਸਿਟੀ ਪੁਲਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ ਸੀ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਵਾਪਰੇ ਭਿਆਨਕ ਹਾਦਸੇ 'ਚ ਪਤੀ-ਪਤਨੀ ਦੀ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ
ਸਿਟੀ ਥਾਣਾ ਪੁਲਸ ਨੂੰ ਸੂਚਨਾ ਮਿਲਣ ਤੋਂ ਬਾਅਦ ਏ. ਐੱਸ. ਆਈ. ਬਲਦੇਵ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਮੌਕੇ 'ਤੇ ਪਹੁੰਚੀ। ਪੁਲਸ ਨੇ ਖੇਤਾਂ ਵਿੱਚੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਪੂਰਥਲਾ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਫਿਲਹਾਲ ਪੁਲਸ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਸਾਰੇ ਪਹਿਲੂਆਂ ਤੋਂ ਪੜਤਾਲ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ ਨੇ ਐਲਾਨੇ ਨਵੇਂ ਅਹੁਦੇਦਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਖ਼ਿਲਾਫ਼ ਵੱਡੀ ਸਾਜ਼ਿਸ਼ ਨਾਕਮ! ਮਾਰੂ ਹਥਿਆਰਾਂ ਸਣੇ ਫੜੇ ਗਏ KCF ਦੇ ਮੁਲਜ਼ਮ
NEXT STORY