ਕਾਲਾ ਸੰਘਿਆਂ ( ਨਿੱਝਰ)- ਪੁਲਸ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਨਿੱਝਰਾਂ ਵਿਚ ਨਹਿਰ ਦੇ ਪੁਲ ਨੇੜੇ ਸੜਕ ਦੇ ਕੰਢੇ ਖੇਤਾਂ 'ਚੋਂ ਅੱਜ ਸਵੇਰੇ ਦਿਨ ਚੜ੍ਹਦੇ ਸਾਰ ਲਾਸ਼ ਮਿਲਣ ਨਾਲ ਹੜਕੰਪ ਮੱਚ ਗਿਆ। ਪਿੰਡ ਦੇ ਸਰਪੰਚ ਹਰਨੇਕ ਸਿੰਘ ਪਾਸੋਂ ਸੂਚਨਾ ਮਿਲਦੇ ਹੀ ਲਾਂਬੜਾ ਪੁਲਸ ਪਾਰਟੀ ਮੌਕੇ ‘ਤੇ ਪੁੱਜੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ। ਮੌਕੇ ਉਤੇ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਜਲੰਧਰ ਵਿਚ 72 ਘੰਟੇ ਲਈ ਭੇਜ ਦਿੱਤਾ ਹੈ ਤਾਂ ਜੋ ਉਸ ਦੀ ਪਛਾਣ ਹੋ ਸਕੇ।

ਇਹ ਵੀ ਪੜ੍ਹੋ: ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ
ਚਸ਼ਮਦੀਦਾਂ ਮੁਤਾਬਕ ਮ੍ਰਿਤਕ ਪ੍ਰਵਾਸੀ ਲੱਗ ਰਿਹਾ ਹੈ। ਉਸ ਦੇ ਕਾਫ਼ੀ ਸੱਟਾਂ ਲੱਗੀਆਂ ਵੀ ਦੱਸੀਆਂ ਜਾ ਰਹੀਆਂ ਹਨ। ਮੌਤ ਕਿਵੇਂ ਹੋਈ ਭਾਵ ਕਤਲ ਜਾਂ ਸਧਾਰਨ ਇਸ ਬਾਰੇ ਅਜੇ ਪਤਾ ਨਹੀਂ ਚੱਲ ਸਕਿਆ। ਉਂਝ ਕਤਲ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ। ਉਕਤ ਨੌਜਵਾਨ ਨੇ ਪੈਂਟ-ਕਮੀਜ਼ ਪਹਿਨੀ ਹੋਈ ਸੀ। ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਿਲ੍ਹਾ ਫਿਰੋਜ਼ਪੁਰ ’ਚ ਝੋਨੇ ਦੀ ਬਿਜਾਈ ਸ਼ੁਰੂ
NEXT STORY