ਜਲੰਧਰ (ਵਿਸ਼ੇਸ਼)–ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ’ਚ ਪੁਲਸ ਨੇ ਮਹਾਦੇਵ ਸੱਟਾ ਐਪ ਮਾਮਲੇ ’ਚ ਗ੍ਰਿਫ਼ਤਾਰ ਅਸੀਮ ਦਾਸ ਦੇ ਪਿਤਾ ਦੀ ਲਾਸ਼ ਸ਼ੱਕੀ ਹਾਲਾਤ ’ਚ ਖੂਹ ’ਚੋਂ ਬਰਾਮਦ ਕੀਤੀ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਅੰਡਾ ਥਾਣਾ ਖੇਤਰ ਅਧੀਨ ਅਛੋਟੀ ਪਿੰਡ ’ਚ ਸੁਸ਼ੀਲ ਦਾਸ (62) ਦੀ ਲਾਸ਼ ਬਰਾਮਦ ਕੀਤੀ ਗਈ।
ਨਿੱਜੀ ਕੰਪਨੀ ’ਚ ਚੌਕੀਦਾਰੀ ਕਰਦਾ ਸੀ ਸੁਸ਼ੀਲ ਦਾਸ–
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੁਸ਼ੀਲ ਦਾਸ ਅਛੋਟੀ ਪਿੰਡ ਦੀ ਇਕ ਨਿੱਜੀ ਕੰਪਨੀ ’ਚ ਚੌਕੀਦਾਰੀ ਕਰਦਾ ਸੀ। ਅੱਜ ਦੁਪਹਿਰ ਨੂੰ ਪਿੰਡ ਦੇ ਖੂਹ ’ਚੋਂ ਉਸ ਦੀ ਲਾਸ਼ ਬਰਾਮਦ ਕੀਤੀ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਐਤਵਾਰ ਸ਼ਾਮ ਤੋਂ ਘਰੋਂ ਲਾਪਤਾ ਸੀ। ਪਿੰਡ ਵਾਸੀਆਂ ਨੇ ਪੁਲਸ ਨੂੰ ਖੂਹ ਵਿਚ ਲਾਸ਼ ਹੋਣ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਟੀਮ ਨੂੰ ਘਟਨਾ ਵਾਲੀ ਥਾਂ ਲਈ ਰਵਾਨਾ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ Weather
ਪੁਲਸ ਨੂੰ ਦਾਸ ਵਲੋਂ ਆਤਮਹੱਤਿਆ ਕਰਨ ਦਾ ਸ਼ੱਕ–
ਪੁਲਸ ਨੂੰ ਸ਼ੱਕ ਹੈ ਕਿ ਦਾਸ ਨੇ ਖ਼ੁਦਕੁਸ਼ੀ ਕੀਤੀ ਹੈ। ਜਾਂਚ ਤੋਂ ਬਾਅਦ ਹੀ ਇਸ ਸਬੰਧੀ ਜ਼ਿਆਦਾ ਜਾਣਕਾਰੀ ਮਿਲ ਸਕੇਗੀ। ਸੁਸ਼ੀਲ ਦਾਸ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਮਹਾਦੇਵ ਆਨਲਾਈਨ ਸੱਟਾ ਐਪ ਮਾਮਲੇ ’ਚ ਗ੍ਰਿਫਤਾਰ ਅਸੀਮ ਦਾਸ ਦਾ ਪਿਤਾ ਸੀ। ਸੂਬੇ ’ਚ ਮਹਾਦੇਵ ਆਨਲਾਈਨ ਸੱਟਾ ਐਪ ਮਾਮਲੇ ਦੀ ਜਾਂਚ ਕਰ ਰਹੀ ਈ. ਡੀ. ਨੇ ਅਸੀਮ ਦਾਸ ਨੂੰ ਪਿਛਲੇ ਮਹੀਨੇ ਗ੍ਰਿਫ਼ਤਾਰ ਕੀਤਾ ਸੀ। ਅਸੀਮ ਦਾਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਈ. ਡੀ. ਨੇ ਕਿਹਾ ਸੀ ਕਿ ‘ਫਾਰੈਂਸਿਕ ਵਿਸ਼ਲੇਸ਼ਣ’ ਅਤੇ ‘ਕੈਸ਼ ਕੋਰੀਅਰ’ ਦਾਸ ਵੱਲੋਂ ਦਿੱਤੇ ਗਏ ਬਿਆਨ ਤੋਂ ‘ਹੈਰਾਨ ਕਰ ਦੇਣ ਵਾਲੇ ਦੋਸ਼’ ਸਾਹਮਣੇ ਆਏ ਹਨ ਕਿ ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੂੰ ਹੁਣ ਤਕ ਲਗਭਗ 508 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ, ਜੋ ਜਾਂਚ ਦਾ ਵਿਸ਼ਾ ਹੈ।’’
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਹਿਰਾਸਤ ’ਚ ਲਿਆ ਫਿਰੋਜ਼ਪੁਰ ਦਾ DSP ਸੁਰਿੰਦਰ ਬਾਂਸਲ, ਜਾਣੋ ਕੀ ਹੈ ਪੂਰਾ ਮਾਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰੈਸਟੋਰੈਂਟ, ਕਲੱਬ ਅਤੇ ਖਾਣ-ਪੀਣ ਵਾਲੀਆਂ ਥਾਵਾਂ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
NEXT STORY