ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ 'ਚ 12-13 ਦਿਨ ਤੋਂ ਲਾਪਤਾ ਹੋਏ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕੁੰਡੇ ਦੇ 30 ਸਾਲ ਨੌਜਵਾਨ ਦੀ ਲਾਸ਼ 12-13 ਦਿਨ ਬਾਅਦ ਪਿੰਡ ਬਾਰੇਕੇ ਦੀਆਂ ਝਾੜੀਆਂ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਬਿੰਦਰ ਵਜੋਂ ਹੋਈ ਹੈ ਅਤੇ ਉਹ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਸ ਦੀ ਪਤਨੀ 5 ਸਾਲ ਪਹਿਲਾਂ ਉਸ ਨੂੰ ਛੱਡ ਕੇ ਚਲ ਗਈ ਸੀ। ਮ੍ਰਿਤਕ ਆਪਣੇ ਪਿੱਛੇ 3 ਬੱਚਿਆ ,2 ਮੁੰਡੇ ਤੇ ਇਕ ਕੁੜੀ ਨੂੰ ਛੱਡ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੋ ਭੈਣਾਂ ਦੀ ਇਕਲੌਤਾ ਭਰਾ ਸੀ, ਜਿਵੇਂ ਹੀ ਭੈਣਾਂ ਨੂੰ ਲਾਪਤਾ ਹੋਏ ਭਰਾ ਦੀ ਲਾਸ਼ ਮਿਲਣ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਦਾ ਰੋ-ਰੋ ਬੁਰਾ ਹਾਲ ਹੋ ਗਿਆ।
ਇਹ ਵੀ ਪੜ੍ਹੋ- ਐਕਸ਼ਨ ’ਚ ਮੁੱਖ ਮੰਤਰੀ ਭਗਵੰਤ ਮਾਨ, ਨਾਭਾ ਜੇਲ੍ਹ 'ਚ ਮਾਰਿਆ ਅਚਨਚੇਤ ਛਾਪਾ (ਵੀਡੀਓ)
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਮਾਨਸਿਕ ਤੌਰ 'ਤੇ ਵੀ ਥੋੜਾ ਪਰੇਸ਼ਾਨ ਰਹਿੰਦਾ ਸੀ। ਪਰਿਵਾਰ ਵੱਲੋਂ ਉਸ ਨੂੰ ਸ਼ਰਾਬ ਪੀਣ ਤੋਂ ਬਹੁਤ ਵਾਰ ਰੋਕਿਆ ਗਿਆ ਪਰ ਉਸ ਨੇ ਕਿਸੇ ਦੀ ਵੀ ਗੱਲ ਨਹੀਂ ਮੰਨੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪਿਛਲੇ ਕਰੀਬ 12-13 ਦਿਨਾਂ ਤੋਂ ਭੇਦਭਰੇ ਹਾਲਤ ਵਿਚ ਲਾਪਤਾ ਸੀ, ਜਿਸ ਦੀ ਸੂਚਨਾ ਵੀ ਪੁਲਸ ਨੂੰ ਦਿੱਤੀ ਗਈ ਸੀ। ਅੱਜ ਉਸ ਦੀ ਲਾਸ਼ ਖੁਰਦ-ਬੁਰਦ ਹਾਲਤ 'ਚ ਝਾੜੀਆਂ 'ਚੋਂ ਮਿਲੀ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਖੋਹ ਲਈਆਂ ਖੁਸ਼ੀਆਂ, 7 ਦਿਨ ਪਹਿਲਾਂ ਵਿਆਹੇ ਮੁੰਡੇ ਅਤੇ ਬਾਪ ਦੀ ਇਕੱਠਿਆਂ ਗਈ ਜਾਨ
ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਿਰਤਕ ਦੀ ਲਾਸ਼ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਭੇਜੀ ਗਈ ਹੈ ਅਤੇ ਬਿੰਦਰ ਦੀ ਮੌਤ ਨੂੰ ਲੈ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਅੰਮ੍ਰਿਤਸਰ ਵਾਸੀਆਂ ਲਈ ਚੰਗੀ ਖ਼ਬਰ, ਸ਼ਹਿਰ ਦੇ ਸੁੰਦਰੀਕਰਨ ਲਈ ਕਰੋੜਾਂ ਰੁਪਏ ਖ਼ਰਚੇਗੀ ਮਾਨ ਸਰਕਾਰ
NEXT STORY