ਕਾਠਗੜ੍ਹ (ਰਾਜੇਸ਼ ਸ਼ਰਮਾ)- ਕਾਠਗੜ੍ਹ ਵਿਖੇ ਲਾਪਤਾ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ ਵਿਚੋਂ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਦਰਅਸਲ ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਪੰਡਿਤ ਸ਼ਿਵ ਸ਼ਰਮਾ ਪਨਿਆਲੀ ਖੁਰਦ ਵਾਲੇ ਪਿਛਲੇ ਦਿਨੀਂ ਰੋਪੜ ਸਟੇਡੀਅਮ ਦੇ ਨੇੜੇ ਮੋਟਰਸਾਈਕਲ, ਪਰਸ ਅਤੇ ਹੋਰ ਸਾਮਾਨ ਰੱਖ ਕੇ ਲਾਪਤਾ ਹੋ ਗਏ ਸਨ। ਉਨ੍ਹਾਂ ਦੀ ਲਾਸ਼ ਬੁੱਧਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ ਸਾਹਮਣੇ ਰੋਪੜ ਬਾਈਪਾਸ ਦੇ ਪੁਲ ਕੋਲੋਂ ਨਹਿਰ ਵਿਚੋਂ ਮਿਲ ਗਈ ਹੈ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਵੱਡੀ ਹਲਚਲ! ਮੁਕੇਰੀਆਂ ਦੀ ਸਿਆਸਤ 'ਚ ਹੋ ਸਕਦੈ ਵੱਡਾ ਉਤਰਾਅ-ਚੜ੍ਹਾਅ
ਸਿਟੀ ਥਾਣਾ ਰੋਪੜ ਦੇ ਇੰਚਾਰਜ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਪੁਲਸ, ਗੋਤਾਖੋਰਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਪਰਸੋਂ ਤੋਂ ਸ਼ਿਵ ਸ਼ਰਮਾ ਦੀ ਭਾਲ ਕੀਤੀ ਜਾ ਰਹੀ ਸੀ ਪਰ ਹੁਣ ਉਨ੍ਹਾਂ ਦੀ ਲਾਸ਼ ਨਹਿਰ ਵਿੱਚੋਂ ਮਿਲ ਗਈ ਹੈ, ਜਿਸ ਨੂੰ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਰੋਪੜ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸ ਨਾਲ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਦੋ ਮੁਲਜ਼ਮ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਕੇਸ ਦਾ ਸਾਰਾ ਰਿਕਾਰਡ ਹੁਣ...
NEXT STORY