ਜਲੰਧਰ (ਮਹੇਸ਼)- ਰਾਮਾ ਮੰਡੀ ਥਾਣੇ ਦੀ ਪੁਲਸ ਨੇ ਸੁੱਚੀ ਪਿੰਡ ਇਲਾਕੇ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ, ਜਿਸ ਨੂੰ ਏ. ਐੱਸ. ਆਈ. ਸਤਨਾਮ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਜਾਂਚ 'ਚ ਪਤਾ ਲੱਗਿਆ ਹੈ ਕਿ 55 ਤੋਂ 60 ਸਾਲ ਦੀ ਉਮਰ ਦਾ ਮ੍ਰਿਤਕ ਵਿਅਕਤੀ ਇਸ ਇਲਾਕੇ ਵਿਚ ਲੰਬੇ ਸਮੇਂ ਤੋਂ ਘੁੰਮਦਾ ਵੇਖਿਆ ਗਿਆ ਸੀ ਅਤੇ ਉਹ ਮਜ਼ਦੂਰ ਵਜੋਂ ਕੰਮ ਕਰਦਾ ਸੀ। ਉਸ ਬਾਰੇ ਕਿਸੇ ਨੂੰ ਹੋਰ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ Alert ਹੋਇਆ ਜਾਰੀ
ਐੱਸ. ਐੱਚ. ਓ. ਰਾਮਾ ਮੰਡੀ ਮਨਜਿੰਦਰ ਸਿੰਘ ਬੱਸੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਹੈ ਤਾਂ ਜੋ ਉਸ ਦੀ ਪਛਾਣ ਕੀਤੀ ਜਾ ਸਕੇ। ਇਸ ਤੋਂ ਬਾਅਦ ਲੋੜੀਂਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਮ੍ਰਿਤਕ ਵਿਅਕਤੀ ਦੀ ਮੌਤ ਦਾ ਕਾਰਨ ਵੀ ਅਜੇ ਸਾਹਮਣੇ ਨਹੀਂ ਆਇਆ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਇਹ ਪਤਾ ਲੱਗੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਕਰਮ ਮਜੀਠੀਆ ਪੁੱਜੇ ਹਾਈਕੋਰਟ, ਗ੍ਰਿਫ਼ਤਾਰੀ ਨੂੰ ਦੱਸਿਆ ਗੈਰ-ਕਾਨੂੰਨੀ
NEXT STORY