ਹਰਿਆਣਾ (ਰੱਤੀ)-ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡ ਜਲਾਲਪੁਰ ’ਚ ਇਕ 20 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਕਸ਼ਿਸ਼ ਕੁਮਾਰ ਉਰਫ਼ ਹੈਰੀ ਪੁੱਤਰ ਵਿਜੇ ਕੁਮਾਰ ਵਾਸੀ ਹਰਿਆਣਾ ਵਜੋਂ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਦੇ ਪਿਤਾ ਵਿਜੇ ਕੁਮਾਰ ਨੇ ਦੱਸਿਆ ਕਿ ਉਸ ਦਾ ਲੜਕਾ 10 ਅਕਤੂਬਰ ਨੂੰ ਸ਼ਾਮ ਨੂੰ ਸਾਡੇ ਗੁਆਂਢੀ ਦੀ ਸਕੂਟਰੀ ਲੈ ਕੇ ਘਰੋਂ ਜੂਸ ਲੈਣ ਲਈ ਗਿਆ ਸੀ ਪਰ ਘਰ ਵਾਪਸ ਨਹੀਂ ਪਰਤਿਆ। 12 ਅਕਤੂਬਰ ਨੂੰ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਪਿੰਡ ਜਲਾਲਪੁਰ ਦੇ ਖੇਤਾਂ ਵਿਚ ਪਈ ਹੋਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਨੇ ਕੀਤੀ ਖ਼ੁਦਕੁਸ਼ੀ, ਦੋ ਦਿਨ ਪਹਿਲਾਂ ਹੀ ਵਿਦੇਸ਼ੋਂ ਪਰਤੀ ਸੀ ਧੀ
ਥਾਣਾ ਹਰਿਆਣਾ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਲੜਕੇ ਦੀ ਮੌਤ ਅਚਾਨਕ ਉਸ ਦੀ ਸਿਹਤ ਕੁਦਰਤੀ ਖ਼ਰਾਬ ਹੋਣ ਕਰਕੇ ਹੋਈ ਹੈ ਅਤੇ ਉਹ ਇਸ ਸਬੰਧੀ ਕੋਈ ਕਾਨੂੰਨੀ ਕਾਰਵਾਈ ਨਹੀਂ ਕਰਨਾ ਚਾਹੁੰਦੇ। ਥਾਣਾ ਹਰਿਆਣਾ ਪੁਲਸ ਵੱਲੋਂ ਉਪਰੋਕਤ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਗਈ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰਨ ਲਈ ਕਾਰਵਾਈ ਸ਼ੁਰੂ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਪੜ੍ਹੋ Latest ਅਪਡੇਟ, ਜਾਣੋ 17 ਅਕਤੂਬਰ ਤੱਕ ਕਿਹੋ ਜਿਹਾ ਰਹੇਗਾ ਮੌਸਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬੇਖੌਫ਼ ਲੁਟੇਰੇ, ਦਿਨ ਦਿਹਾੜੇ ਰਾਹ ਜਾਂਦੀ ਔਰਤ ਨਾਲ ਕੀਤੀ ਵਾਰਦਾਤ
NEXT STORY