ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਵਿਚਕਾਰ ਬਣੇ ਪਾਰਕ ’ਚੋਂ ਬੀਤੇ ਦਿਨ ਸਵੇਰੇ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ ਹੋਈ ਹੈ। ਨੇੜਲੇ ਦੁਕਾਨਦਾਰਾਂ ਦੇ ਦੱਸਣ ਮੁਤਾਬਕ ਪ੍ਰਵਾਸੀ ਮਜ਼ਦੂਰ ਦੇ ਸਰੀਰ ਉੱਪਰ ਸੱਟਾਂ ਦੇ ਨਿਸ਼ਾਨ ਲੱਗੇ ਹੋਏ ਸਨ ਅਤੇ ਕਾਫ਼ੀ ਖ਼ੂਨ ਵੀ ਵੱਗ ਰਿਹਾ ਸੀ, ਜਿਸ ਤੋਂ ਸ਼ੱਕ ਕੀਤਾ ਜਾਂਦਾ ਹੈ ਕਿ ਮ੍ਰਿਤਕ ਪ੍ਰਵਾਸੀ ਮਜ਼ਦੂਰ ਦੀ ਕਿਸੇ ਵੱਲੋਂ ਕਾਫ਼ੀ ਕੁੱਟਮਾਰ ਕਰਕੇ ਜ਼ਖ਼ਮੀ ਹਾਲਤ ’ਚ ਪਾਰਕ ਦੇ ਨਜ਼ਦੀਕ ਸੁੱਟ ਦਿੱਤਾ ਗਿਆ।
ਇਹ ਵੀ ਪੜ੍ਹੋ: ਮੌਸਮ ਨੇ ਬਦਲਿਆ ਮਿਜਾਜ਼, ਕੁਦਰਤ ਨੇ ਵਿਖਾਇਆ ਅਨੋਖਾ ਰੰਗ, ਦਿਨ ਚੜ੍ਹਦਿਆਂ ਹੀ ਫਿਰ ਤੋਂ ਛਾਇਆ ਹਨੇਰਾ
ਚੌਂਕੀ ਇੰਚਾਰਜ ਗੁਰਮੁਖ ਸਿੰਘ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਪਛਾਣ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਮੁਰਦਾਘਰ ’ਚ 72 ਘੰਟਿਆਂ ਲਈ ਰੱਖਵਾ ਦਿੱਤੀ ਗਈ ਹੈ ਅਤੇ ਉਸ ਤੋਂ ਬਾਅਦ ਪੋਸਟਮਾਰਟਮ ਕਰਵਾਉਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਤੇ ਵਿਦਿਅਕ ਅਦਾਰੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
NEXT STORY