ਆਦਮਪੁਰ (ਦਿਲਬਾਗੀ, ਚਾਂਦ)- ਆਦਮਪੁਰ ਥਾਣੇ ਦੇ ਅਧੀਨ ਪੈਂਦੇ ਪਿੰਡ ਪਧਿਆਣਾ ਦੇ ਕਿਸਾਨ ਦੇ ਖੇਤਾਂ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੇ ਡੀ. ਐੱਸ. ਪੀ ਆਦਮਪੁਰ ਸਬ ਡਿਵੀਜ਼ਨ ਕੁਲਵੰਤ ਸਿੰਘ ਅਤੇ ਥਾਣਾ ਮੁਖੀ ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਪਿੰਡ ਪਧਿਆਣਾ ਦੇ ਖੇਤਾਂ 'ਚ ਇਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਦੇ ਬਾਅਦ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚੀ। ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ: ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ

ਉਨ੍ਹਾਂ ਦੱਸਿਆ ਹੈ ਕਿ ਮ੍ਰਿਤਕ ਦੇ ਮੂੰਹ ਨੂੰ ਮਿੱਟੀ ਪਾ ਕੇ ਪੂਰੀ ਤਰ੍ਹਾਂ ਢਕਿਆ ਹੋਇਆ ਸੀ ਅਤੇ ਮ੍ਰਿਤਕ ਦੇ ਗਲ਼ ਵਿੱਚ ਰੱਸੀ ਪਾਈ ਹੋਈ ਸੀ ਅਤੇ ਕਿਸਾਨ ਮਨਜੀਤ ਸਿੰਘ ਦੇ ਖੇਤਾਂ ਵਿਚ ਉਕਤ ਲਾਸ਼ ਪਈ ਹੋਈ ਸੀ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਨੂੰ ਸ਼ਨਾਖਤ ਲਈ ਜਲੰਧਰ ਮੋਰਚਰੀ ਵਿੱਚ ਰੱਖ ਦਿੱਤਾ ਗਿਆ ਹੈ। ਡੀ. ਐੱਸ. ਪੀ. ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਕੇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਿਊਡ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ ...
NEXT STORY