ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਗੈਰ-ਸਰਕਾਰੀ ਸੰਸਥਾਵਾਂ (ਐੱਨ.ਜੀ.ਓਜ਼) ਦੀ ਮੰਗ 'ਤੇ ਵਿਚਾਰ ਕਰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਗੈਰ-ਸਰਕਾਰੀ ਸੰਸਥਾਵਾਂ ਦੀਆਂ ਅਰਜ਼ੀਆਂ ਸਵੀਕਾਰ ਕਰਨ ਦੀ ਅੰਤਿਮ ਮਿਤੀ 6 ਸਤੰਬਰ ਤੋਂ ਵਧਾ ਕੇ 28 ਸਤੰਬਰ 2022 ਤੱਕ ਕਰ ਦਿੱਤੀ ਹੈ। ਜੋ ਗੈਰ-ਸਰਕਾਰੀ ਸੰਸਥਾਵਾਂ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਇਸ ਸਕੀਮ ਤਹਿਤ ਸਹਾਇਤਾ ਪ੍ਰਾਪਤ ਕਰਨ ਦੀਆਂ ਇੱਛੁਕ ਹਨ, ਉਹ ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਨਾਮਜ਼ਦ ਕੀਤੇ ਪ੍ਰਾਜੈਕਟਾਂ ਅਧੀਨ ਗ੍ਰਾਂਟਾਂ ਲਈ ਅਪਲਾਈ ਕਰ ਸਕਦੀਆਂ ਹਨ। ਉਹ ਆਪਣੀ ਤਜਵੀਜ਼ ਮਿੱਥੇ ਸਮੇਂ ਅੰਦਰ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਸੌਂਪਣ ਅਤੇ ਇਸ ਨੂੰ ਸਬੰਧਤ ਡਿਪਟੀ ਕਮਿਸ਼ਨਰ ਦੀ ਸਿਫ਼ਾਰਸ਼ 'ਤੇ ਵਿਭਾਗ ਨੂੰ ਭੇਜਣਾ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਮੋਟਰਸਾਈਕਲ 'ਤੇ ਘਰੋਂ ਨਿਕਲੇ ਨੌਜਵਾਨ ਨਾਲ ਵਾਪਰਿਆ ਹਾਦਸਾ, ਮਿੰਟਾਂ 'ਚ ਹੀ ਪਿਆ ਚੀਕ-ਚਿਹਾੜਾ
ਇਨ੍ਹਾਂ ਸਕੀਮਾਂ ਬਾਰੇ ਹੋਰ ਜਾਣਕਾਰੀ ਈ-ਮੇਲ ਆਈਡੀ: directorwelfarepunjab@gmail.com ਜਾਂ ਸਬੰਧਤ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਦੇ ਦਫ਼ਤਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਬੰਧੀ ਪੂਰੀ ਜਾਣਕਾਰੀ ਯੋਜਨਾ ਵਿਭਾਗ ਦੀ ਵੈੱਬਸਾਈਟ pbplanning.punjab.gov.in ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇੱਛੁਕ ਸੰਸਥਾਵਾਂ ਆਪਣੇ ਪ੍ਰਸਤਾਵ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਐੱਸ.ਸੀ.ਓ.ਨੰ: 7, ਫੇਜ਼-1, ਐੱਸ.ਏ.ਐੱਸ.ਨਗਰ (ਮੋਹਾਲੀ) ਕੋਲ ਜਮ੍ਹਾ ਕਰਵਾ ਸਕਦੀਆਂ ਹਨ।
ਇਹ ਵੀ ਪੜ੍ਹੋ : ਪੁਲਸ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੰਗੇ ਹੱਥੀਂ ਫੜਿਆ ਚਿੱਟੇ ਦਾ ਤਸਕਰ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਦਿੱਤਾ ਜਾਵੇਗਾ ਦੀਵਾਲੀ ਦਾ ਤੋਹਫ਼ਾ : ਹਰਜੋਤ ਬੈਂਸ
NEXT STORY