ਲੁਧਿਆਣਾ (ਜਗਰੂਪ)- ਪਿਛਲੇ ਦਿਨੀਂ ਲੁਧਿਆਣਾ ਲੋਕ ਸਭਾ ਹਲਕਾ ਤੋਂ ਚੋਣ ਲੜਨ ਵਾਲੇ ਅਤੇ ਪਿੰਡ ਦੇ ਸਾਬਕਾ ਸਰਪੰਚ 'ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਖ਼ਿਲਾਫ਼ ਥਾਣਾ ਸਾਹਨੇਵਾਲ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਰਾਣੀ ਰੰਜ਼ਿਸ ਦੇ ਚਲਦੇ ਪਿੰਡ ਦੇ ਕੁਝ ਵਿਅਕਤੀਆਂ ਨੇ ਪਿੰਡ ਉਮੈਦਪੁਰ ਦੇ ਸਾਬਕਾ ਸਰਪੰਚ ਅਮਨਦੀਪ ਸਿੰਘ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਗੰਭੀਰ ਰੂਪ 'ਚ ਜ਼ਖ਼ਮੀ ਹੋਏ ਸਾਬਕਾ ਸਰਪੰਚ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਕਤਲਕਾਂਡ: ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤਾ ਮੋੜਵਾਂ ਜਵਾਬ, ਕਹਿ ਦਿੱਤੀਆਂ ਇਹ ਗੱਲਾਂ
ਘਟਨਾ ਸਬੰਧੀ ਥਾਣਾ ਸਾਹਨੇਵਾਲ ਪੁਲਸ ਨੂੰ ਅਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ 'ਚ ਗੁਰਦੁਆਰਾ ਸਾਹਿਬ 'ਚ ਭੋਗ ਅਟੈਂਡ ਕਰਕੇ ਵਾਪਸ ਪੈਦਲ ਆਪਣੇ ਘਰ ਆ ਰਿਹਾ ਸੀ। ਇਸ ਦੌਰਾਨ ਜਦੋਂ ਮੈਂ ਸੰਪੂਰਨ ਦਾਸ ਦੇ ਘਰ ਕੋਲ ਪਹੁੰਚਿਆ ਤਾਂ ਪਿੱਛੋਂ ਅਸ਼ੋਕ ਕੁਮਾਰ, ਰਾਜੇਸ਼ ਕੁਮਾਰ, ਰੁੱਤਵੀਰ ਸਿੰਘ, ਗੁਰਪ੍ਰੀਤ ਸਿੰਘ, ਸ਼ੁਭਮ ਉਰਫ ਸ਼ੁੱਭ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ 'ਤੇ ਲੋਹੇ ਦੀ ਰਾਡ, ਡੰਡੇ ਅਤੇ ਗਰਾਰੀਆਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਲਲਕਾਰੇ ਮਾਰ ਕੇ ਕੁੱਟਿਆ ਅਤੇ ਜਦੋਂ ਉਸ ਨੇ ਰੌਲਾ ਪਾਇਆ ਤਾਂ ਪਿੰਡ ਦੇ ਲੋਕਾਂ ਨੂੰ ਇਕੱਠਾ ਹੁੰਦੇ ਦੇਖ ਮੌਕੇ ਤੋਂ ਫਰਾਰ ਹੋ ਗਏ। ਉਸ ਨੂੰ ਉਸ ਦੇ ਘਰਦਿਆਂ ਨੇ ਚੁੱਕ ਕੇ ਹਸਪਤਾਲ ਭਰਤੀ ਕਰਵਾਇਆ। ਇਸ ਸਬੰਧ ਥਾਣਾ ਸਾਹਨੇਵਾਲ ਦੇ ਤਫਤੀਸ਼ੀ ਅਫਸਰ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਪੁਲਸ ਛਾਪੇਮਾਰੀ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਪਾਲ ਸਿੰਘ ਕੱਲ੍ਹ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ, ਇੰਨ੍ਹਾਂ ਸ਼ਰਤਾਂ 'ਤੇ ਮਿਲੀ ਪੈਰੋਲ
NEXT STORY