ਜਲੰਧਰ (ਸੋਨੂੰ)— ਜਲੰਧਰ ਦੇ ਪਿੰਡ ਇਬਰਾਹਿਮ ਬਾਲ 'ਚ 13 ਵਿਅਕਤੀਆਂ ਵੱਲੋਂ ਇਕ ਨੌਜਵਾਨ 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਨੌਜਵਾਨ ਲਵਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਲਵਪ੍ਰੀਤ ਨੇ ਦੱਸਿਆ ਕਿ ਉਹ ਘਰੋਂ ਪਸ਼ੂਆਂ ਲਈ ਫੀਡ ਲੈਣ ਨਿਕਲਿਆ ਸੀ ਪਰ ਰਸਤੇ 'ਚ ਦੋ ਗੱਡੀਆਂ ਅਤੇ ਮੋਟਰਸਾਈਕਲ 'ਤੇ ਆਏ ਹਥਿਆਰਬੰਦ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਗਾਲਾਂ ਕੱਢਦਿਆਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਉਸ ਦੇ ਰੌਲਾ ਪਾਉਣ 'ਤੇ ਜਦੋਂ ਲੋਕ ਉਥੇ ਇਕੱਠੇ ਹੋਏ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਲਵਪ੍ਰੀਤ ਮੁਤਾਬਕ ਕੁਝ ਦਿਨ ਪਹਿਲਾਂ ਪਿੰਡ 'ਚ ਮਨਜੀਤ ਸਿੰਘ ਨਾਂ ਦੇ ਵਿਅਕਤੀ ਨਾਲ ਉਸ ਦਾ ਝਗੜਾ ਹੋਇਆ ਸੀ ਅਤੇ ਪਿੰਡ ਦੇ ਕੁਝ ਮੋਹਤਬਰ ਬੰਦਿਆਂ ਨੇ ਉਨ੍ਹਾਂ ਦਾ ਰਾਜ਼ੀਨਾਮਾ ਕਰਵਾ ਦਿੱਤਾ ਸੀ ਪਰ ਉਸ ਝਗੜੇ ਦੀ ਰੰਜਿਸ਼ ਰੱਖਦਿਆਂ ਮਨਜੀਤ ਸਿੰਘ ਵੱਲੋਂ ਉਸ 'ਤੇ ਹਮਲਾ ਕਰਵਾਇਆ ਗਿਆ ਹੈ।
ਉਥੇ ਹੀ ਡਾਕਟਰ ਨੇ ਦੱਸਿਆ ਕਿ ਲਵਪ੍ਰੀਤ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਹੈ। ਡਾਕਟਰੀ ਰਿਪੋਰਟ ਐੱਮ. ਆਰ. ਐੱਲ. ਸਬੰਧਤ ਥਾਣੇ ਨੂੰ ਭੇਜ ਦਿੱਤੀ ਗਈ ਹੈ। ਲਵਪ੍ਰੀਤ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।

ਇਸ ਮਾਮਲੇ ਸਬੰਧੀ ਬੇਗੋਵਾਲ ਪੁਲਸ ਦੇ ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਸਾਰੇ ਮੁਲਜ਼ਮ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਜੈਕਾਰਿਆਂ ਦੀ ਗੂੰਜ ਨਾਲ ਅੰਤਰਰਾਸ਼ਟਰੀ ਨਗਰ ਕੀਰਤਨ ਜੈਪੁਰ ਲਈ ਰਵਾਨਾ
NEXT STORY