ਜਲੰਧਰ (ਸੋਨੂੰ)- ਜਲੰਧਰ ਦੇ ਵੈਸਟ ਹਲਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਵੈਸਟ ਹਲਕੇ ਦੇ ਵਿਧਾਇਕ ਸ਼ੀਤਲ ਅੰਗੂਰਾਲ ਦੀ ਗੱਡੀ 'ਤੇ ਦੇਰ ਰਾਤ ਹਮਲਾ ਕਰ ਦਿੱਤਾ ਗਿਆ। ਮੋਟਰਸਾਈਕਲਾਂ 'ਤੇ ਆਏ ਕਰੀਬ 6 ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਘੇਰਿਆ ਅਤੇ ਉਸ 'ਤੇ ਦਾਤਰ ਨਾਲ ਹਮਲਾ ਕਰ ਦਿੱਤਾ। ਕਾਰ ਵਿਚ ਸ਼ੀਤਲ ਦੇ ਬੇਟਾ-ਬੇਟੀ, ਭਰਾ ਅਤੇ ਭਾਬੀ ਮੌਜੂਦ ਸਨ। ਜਦੋਂ ਵਿਧਾਇਕ ਦਾ ਭਰਾ ਲਾਲੀ ਅੰਗੂਰਾਲ ਕਾਰ ਵਿਚੋਂ ਬਾਹਰ ਨਿਕਲਿਆ ਤਾਂ ਉਸ ਨੂੰ ਵੇਖ ਕੇ ਨੌਜਵਾਨ ਫਰਾਰ ਹੋ ਗਏ। ਸ਼ੀਤਲ ਅੰਗੂਰਾਲ ਦਾ ਪਰਿਵਾਰ ਪਾਰਟੀ ਤੋਂ ਵਾਪਸ ਪਰਤ ਰਿਹਾ ਸੀ ਕਿ ਇਸੇ ਦੌਰਾਨ ਦਾਨਿਸ਼ਮੰਦਾਂ ਵਿਚ ਕੁਝ ਨੌਜਵਾਨਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ।
ਵਿਧਾਇਕ ਨੇ ਰਾਤ ਹੀ ਪੁਲਸ ਵਿਚ ਸ਼ਿਕਾਇਤ ਦੇ ਦਿੱਤੀ ਸੀ। ਹੁਣ ਘਟਨਾ ਦੀ ਸੀ. ਸੀ. ਟੀ. ਵੀ. ਵੀ ਸਾਹਮਣੇ ਆਈ ਹੈ। ਫਿਲਹਾਲ ਸ਼ੀਤਲ ਦਾ ਪਰਿਵਾਰ ਵਾਲ-ਵਾਲ ਬੱਚਿਆ। ਹਮਲਾ ਕਰਨ ਵਾਲੇ ਲੁੱਟਖੋਹ ਕਰਨ ਵਾਲੇ ਦੱਸੇ ਜਾ ਰਹੇ ਹਨ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਟਰੇਸ ਕਰ ਲਿਆ ਗਿਆ ਹੈ ਅਤੇ ਇਕ ਨੌਜਵਾਨ ਨੂੰ ਰਾਊਂਡਅਪ ਵੀ ਕਰ ਲਿਆ ਗਿਆ ਹੈ। ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਿਧਾਇਕ ਅੰਗੁਰਾਲ ਨੇ ਦੱਸਿਆ ਕਿ ਜਿਵੇਂ ਹੀ ਉਸ ਦਾ ਭਰਾ ਲਲਿਤ ਕਾਰ ਤੋਂ ਹੇਠਾਂ ਉਤਰਿਆ ਅਤੇ ਇਸ ਦਾ ਵਿਰੋਧ ਕੀਤਾ। ਫਿਰ ਲੁਟੇਰਿਆਂ ਨੂੰ ਪਤਾ ਲੱਗਾ ਕਿ ਉਹ ਵਿਧਾਇਕ ਦਾ ਭਰਾ ਹੈ ਅਤੇ ਸਾਰੇ ਪੈਦਲ ਹੀ ਉਥੋਂ ਭੱਜ ਗਏ। ਵਿਧਾਇਕ ਅੰਗੁਰਾਲ ਨੇ ਦੱਸਿਆ ਕਿ ਬੀਤੀ ਰਾਤ ਖੁਦ ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਪੁਲਸ ਮੌਕੇ ’ਤੇ ਪਹੁੰਚ ਗਈ। ਹਾਲਾਂਕਿ ਅੱਜ ਬਾਅਦ ਦੁਪਹਿਰ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ 6 ਵਿਅਕਤੀਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ। ਉਨ੍ਹਾਂ ਦੀ ਸ਼ਨਾਖਤ ਕਰਨ ਤੋਂ ਬਾਅਦ ਉਨ੍ਹਾਂ ਦੇ ਨਾਂ ਪੁਲਸ ਨੂੰ ਸੌਂਪ ਦਿੱਤੇ।
ਦੱਸ ਦੇਈਏ ਕਿ ਮਹਾਨਗਰ ਦਾ ਪੱਛਮੀ ਇਲਾਕਾ ਜਿੱਥੇ ‘ਆਪ’ ਦੇ ਮੌਜੂਦਾ ਵਿਧਾਇਕ ਸ਼ੀਤਲ ਅੰਗੁਰਾਲ ਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਰਹਿੰਦੇ ਹਨ ਪਰ ਪੱਛਮੀ ਇਲਾਕੇ ’ਚ ਅਮਨ-ਕਾਨੂੰਨ ਦਾ ਜ਼ਨਾਜਾ ਨਿਕਲ ਚੁੱਕਿਆ ਹੈ ਅਤੇ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਪੁਲਸ ਦੇ ਸੁਰੱਖਿਆ ਪ੍ਰਬੰਧਾਂ ਦੀਆਂ ਧੱਜੀਆਂ ਉਡਾ ਰਹੀਆਂ ਹਨ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਥਾਣਾ ਬਸਤੀ ਬਾਵਾ ਖੇਲ, ਥਾਣਾ ਨੰ. 5 ਅਤੇ ਥਾਣਾ ਭਾਰਗੋ ਕੈਂਪ ’ਚ ਚੋਰੀ ਅਤੇ ਲੁੱਟਖੋਹ ਦੀਆਂ ਘਟਨਾਵਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਲੁਟੇਰਿਆਂ ਨੇ ਆਪਣਾ ਰਾਜ ਪੂਰੀ ਤਰ੍ਹਾਂ ਕਾਇਮ ਕਰ ਲਿਆ ਹੈ। ਹੁਣ ਬੇਖ਼ੌਫ਼ ਲੁਟੇਰੇ ਕਿਸੇ ਦੀ ਪ੍ਰਵਾਹ ਨਹੀਂ ਕਰ ਰਹੇ।
2 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
ਉੱਥੇ ਹੀ ਇਸ ਪੂਰੇ ਮਾਮਲੇ ਸਬੰਧੀ ਜਦੋਂ ਥਾਣਾ ਨੰ. 5 ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਨੂੰ ਫੋਨ ਕੀਤਾ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਪੁਲਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ’ਚ ਪੁਲਸ ਨੇ ਕਰਣ ਵਾਸੀ ਸ਼ਿਵਾਜੀ ਨਗਰ ਬਸਤੀ ਦਾਨਿਸ਼ਮੰਦਾਂ ਅਤੇ ਅਸ਼ੀਸ਼ ਵਾਸੀ ਗ੍ਰੀਨ ਵੈਲੀ ਪਿੰਡ ਗਾਖਲਾ ਖ਼ਿਲਾਫ਼ ਅਮਨ-ਸ਼ਾਂਤੀ ਭੰਗ ਕਰਨ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਹੋਏ ਹਨ।
ਲੋਕਾਂ ਨੇ ਰਾਤ ਸਮੇਂ ਵਿਸ਼ੇਸ਼ ਗਸ਼ਤ ਕਰਨ ਦੀ ਕੀਤੀ ਮੰਗ
ਲਗਾਤਾਰ ਹੋ ਰਹੀਆਂ ਵਾਰਦਾਤਾਂ ਤੋਂ ਬਾਅਦ ਜਿੱਥੇ ਪੱਛਮੀ ਇਲਾਕੇ ਦੇ ਲੋਕ ਡਰੇ ਹੋਏ ਹਨ, ਉੱਥੇ ਹੀ ਹੁਣ ਵਿਧਾਇਕ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਗੱਡੀ ਨੂੰ ਲੁੱਟਣ ਦੀ ਨੀਅਤ ਨਾਲ ਰੋਕੇ ਜਾਣ ਦੀ ਖ਼ਬਰ ਸੁਣ ਕੇ ਲੋਕ ਹੋਰ ਵੀ ਡਰੇ ਹੋਏ ਹਨ। ਲੋਕਾਂ ਦਾ ਕਹਿਣਾ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਪੁਲਸ ਦਾ ਫਰਜ਼ ਹੈ ਤੇ ਪੁਲਸ ਇਸ ਲਈ ਤਨਖਾਹ ਵੀ ਲੈਂਦੀ ਹੈ ਪਰ ਉਨ੍ਹਾਂ ਦੀ ਸੁਰੱਖਿਆ ਠੀਕ ਢੰਗ ਨਾਲ ਕਿਉਂ ਨਹੀਂ ਕੀਤੀ ਜਾ ਰਹੀ? ਪੁਲਸ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਰਾਤ ਨੂੰ ਬਿਨਾਂ ਵਰਦੀ ਪਹਿਨੇ ਸਿਵਲ ਕੱਪੜੇ ਪਾ ਕੇ ਉਨ੍ਹਾਂ ਥਾਵਾਂ ’ਤੇ ਗਸ਼ਤ ਕਰਨ, ਜਿੱਥੇ ਲੁੱਟਖੋਹ ਦੀਆਂ ਵਾਰਦਾਤਾਂ ਹੁੰਦੀਆਂ ਹਨ, ਕਿਉਂਕਿ ਲੁਟੇਰੇ ਵਰਦੀਧਾਰੀ ਲੋਕਾਂ ਨੂੰ ਦੇਖ ਕੇ ਡਰ ਜਾਂਦੇ ਹਨ ਅਤੇ ਸਾਦੇ ਕੱਪੜਿਆਂ ਵਾਲੇ ਪੁਲਸ ਵਾਲਿਆਂ ਨੂੰ ਲੁੱਟ ਦਾ ਸ਼ਿਕਾਰ ਬਣਾਉਣਗੇ ਤਾਂ ਹੀ ਉਨ੍ਹਾਂ ਨੂੰ ਫੜਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ 'ਚ ਵੱਡੀ ਵਾਰਦਾਤ, 4500 ਰੁਪਏ ਪਿੱਛੇ ਕੀਤਾ ਵਿਅਕਤੀ ਦਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਪੁਲਸ ਦੇ ਜਵਾਨ ਨੇ ਸਨੈਪ ਚੈਟ ’ਤੇ ਧੋਖੇ ਨਾਲ ਕੀਤੀ ਔਰਤ ਨਾਲ ਦੋਸਤੀ, ਫਿਰ ਜੋ ਕੀਤਾ ਹੱਦ ਹੀ ਹੋ ਗਈ
NEXT STORY