ਚੰਡੀਗੜ੍ਹ(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ਵਿਚ ਨਾਕਾਮ ਰਹਿਣ ਦਾ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਸੂਬਾ ਪੱਧਰੀ ਰੋਸ-ਪ੍ਰਦਰਸ਼ਨ ਕੀਤਾ। ਵੱਖ-ਵੱਖ ਜ਼ਿਲ੍ਹਿਆਂ ਵਿਚ ਆਪ ਵਲੋਂ ਮੁੱਖ ਮੰਤਰੀ ਦੇ ਪੁਤਲੇ ਫੂਕੇ। ‘ਆਪ’ ਦਾ ਦੋਸ਼ ਹੈ ਕਿ ਇਨ੍ਹਾਂ ਸਮਝੌਤਿਆਂ ਦੀ ਆੜ ਵਿਚ ਸਰਕਾਰ ਨਾ ਸਿਰਫ਼ ਸੂਬੇ ਦੀ ਜਨਤਾ ਨੂੰ ਲੁੱਟ ਰਹੀ ਹੈ, ਬਲਕਿ ਸਰਕਾਰੀ ਖਜ਼ਾਨੇ ਨੂੰ ਵੀ ਨੁਕਸਾਨ ਪਹੁੰਚਾ ਰਹੀ ਹੈ। ‘ਆਪ’ ਨੇ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਵਾਅਦੇ ’ਤੇ ਖਰਾ ਨਾ ਉਤਰਨ ਲਈ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਮੋਦੀ ਦੇ ਇਸ਼ਾਰੇ ’ਤੇ DAP ਦੀ ਕਿੱਲਤ ਪੈਦਾ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਨੇ ਕੈਪਟਨ : ਸੰਧਵਾਂ
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨਿੱਜੀ ਬਿਜਲੀ ਕੰਪਨੀਆਂ ਦੇ ਨਾਲ ਬਾਦਲਾਂ ਵਲੋਂ ਕੀਤੇ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੋਂ ਭੱਜ ਗਈ ਹੈ ਪਰ ਕਾਂਗਰਸੀ ਝੂਠੀ ਬਿਆਨਬਾਜੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸਮਝੌਤਿਆਂ ਨੂੰ ਲੈ ਕੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ, ਸੱਤਾ ਵਿਚ ਆਉਣ ਤੋਂ ਬਾਅਦ ਬਾਦਲਾਂ ਵਲੋਂ ਕੀਤੇ ਗਏ ਬਿਜਲੀ ਮਾਫੀਆ ਦਾ ਸਮਰਥਨ ਕਰ ਰਹੇ ਹਨ। ਬਾਦਲਾਂ ਦੇ ਨਾਲ ਉਨ੍ਹਾਂ ਦੀ ਮਿਲੀਭਗਤ ਦੇ ਚਲਦੇ ਕਦੇ ਵੀ ਕੋਈ ਕਾਰਵਾਈ ਨਹੀਂ ਕੀਤੀ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਇਨ੍ਹਾਂ ਘਾਤਕ ਬਿਜਲੀ ਸਮਝੌਤਿਆਂ ਨੂੰ ਰੱਦ ਕੀਤਾ ਜਾਵੇਗਾ।
ਜੰਮੂ-ਕਸ਼ਮੀਰ ਆਧਾਰਿਤ ਨਸ਼ਾ ਸਮੱਗਲਰਾਂ ਕੋਲੋਂ 21 ਕਿੱਲੋ ਹੈਰੋਇਨ ਅਤੇ 1.9 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ
NEXT STORY