ਗੁਰਦਾਸਪੁਰ(ਵਿਨੋਦ )— ਦੋਰਾਂਗਲਾ ਪੁਲਸ ਸਟੇਸਨ ਅਧੀਨ ਪੈਂਦੇ ਪਿੰਡ ਸ਼ਾਹਪੁਰ ਅਫਗਾਨਾ ਦੇ 'ਚ ਅੱਜ ਸਵੇਰੇ 11 ਵਜੇ ਦੇ ਕਰੀਬ ਬਿਜਲੀ ਬੰਦ ਹੋਣ 'ਤੇ ਪਿੰਡ ਦੇ ਬਿਜਲੀ ਮਕੈਨਿਕ ਵੱਲੋਂ ਟ੍ਰਾਂਸਫਾਰਮਰ 'ਤੇ ਚੜ੍ਹ ਕੇ ਫੇਜ਼ ਲਗਾਉਦੇ ਸਮੇਂ ਕਰੰਟ ਲੱਗਣ ਕਾਰਨ ਉਸ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਜਤਿੰਦਰ ਸਿੰਘ ਪੁੱਤਰ ਮਹਿੰਦਰਪਾਲ ਸਿੰਘ ਨਿਵਾਸੀ ਸ਼ਾਹਪੁਰ ਅਫਗਾਨਾ ਦੇ ਪਿੰਡ ਵਾਸੀਆਂ ਨੇ ਦੱਸਿਆ ਕਿ ਜਤਿੰਦਰ ਸਿੰਘ ਬਿਜਲੀ ਮਕੈਨਿਕ ਦਾ ਕੰਮ ਕਰਦਾ ਸੀ। ਅੱਜ ਸਵੇਰੇ ਬਿਜਲੀ ਬੰਦ ਹੋਣ 'ਤੇ ਜਤਿੰਦਰ ਸਿੰਘ ਟ੍ਰਾਂਸਫਾਰਮਰ 'ਤੇ ਚੜ੍ਹ ਕੇ ਬਿਜਲੀ ਦਾ ਫੇਜ਼ ਲਗਾ ਰਿਹਾ ਸੀ ਕਿ ਅਚਾਨਕ ਉਸ ਦਾ ਪੈਰ ਇਕ ਨੰਗੀ ਤਾਰ 'ਤੇ ਆ ਗਿਆ, ਜਿਸ ਕਾਰਨ ਉਸ ਨੂੰ ਜ਼ਬਰਦਸਤ ਕਰੰਟ ਲੱਗ ਗਿਆ। ਜਿਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਇਥੇ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਡਾਕਟਰਾਂ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ
NEXT STORY